ਜਲਾਲਾਬਾਦ 'ਚ ਵਾਪਰੀ ਵੱਡੀ ਘਟਨਾ: ਵਰਤ ਵਾਲਾ ਜ਼ਹਿਰੀਲਾ ਆਟਾ ਖਾਣ ਨਾਲ 100 ਤੋਂ ਵੱਧ ਲੋਕ ਬੀਮਾਰ
Wednesday, Apr 10, 2024 - 06:43 PM (IST)

ਜਲਾਲਾਬਾਦ (ਬਜਾਜ) - ਜਲਾਲਾਬਾਦ ਵਿਖੇ ਨਰਾਤਿਆਂ ਦਾ ਵਰਤ ਰੱਖਣ ਵਾਲੇ ਲੋਕ ਉਸ ਸਮੇਂ ਵੱਡੀ ਮੁਸੀਬਤ ਵਿਚ ਘਿਰ ਗਏ, ਜਦੋਂ ਵਰਤ ਦਾ ਜ਼ਹਿਰੀਲਾ ਆਟਾ ਖਾਣ ਨਾਲ ਉਹਨਾਂ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ। ਲੋਕਾਂ ਨੂੰ ਘਬਰਾਹਟ ਹੋਣ ਦੇ ਨਾਲ-ਨਾਲ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਜਿਸ ਤੋਂ ਬਾਅਦ ਉਹਨਾਂ ਨੂੰ ਜਲਾਲਾਬਾਦ ਦੇ ਵੱਖ-ਵੱਖ ਪ੍ਰਾਇਵੇਟ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ। ਜ਼ਹਿਰੀਲੇ ਆਟੇ ਦਾ ਸੇਵਨ ਕਰਨ ਨਾਲ ਬੀਮਾਰ ਹੋਣ ਵਾਲੇ ਲੋਕਾਂ ਦੀ ਗਿਣਤੀ 100 ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ - ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਝਟਕਾ, 25 ਫ਼ੀਸਦੀ ਵਧੇ ਕਿਰਾਏ
ਦੱਸ ਦੇਈਏ ਕਿ ਮੰਗਲਵਾਰ ਨੂੰ ਨਰਾਤਿਆਂ ਦੇ ਵਰਤ ਦਾ ਆਟਾ ਖਾਣ ਤੋਂ ਬਾਅਦ ਲੋਕਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਲੋਕਾਂ ਦੇ ਢਿੱਡ ਵਿੱਚ ਦਰਦ, ਛਾਤੀ ਵਿੱਚ ਭਾਰੀਪਨ, ਚੱਕਰ ਆਉਣਾ, ਸਾਹ ਲੈਣ ਵਿੱਚ ਤਕਲੀਫ਼, ਘਬਰਾਹਟ ਅਤੇ ਉਲਟੀਆ ਆਉਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ’ਚ ਪਹੁੰਚਾਇਆ ਗਿਆ। ਇਲਾਜ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੀ ਸਿਹਤ ਠੀਕ ਹੋ ਗਈ ਹੈ, ਜਿਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਪਰ ਕਈ ਲੋਕ ਹਾਲੇ ਵੀ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਹਨ। ਉਧਰ, ਇਸ ਬਾਰੇ ਜਿਵੇਂ ਹੀ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਪਤਾ ਚੱਲਿਆ ਤਾਂ ਉਹ ਤੁਰੰਤ ਵੱਖ ਵੱਖ ਪ੍ਰਾਇਵੇਟ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਨ ਲਈ ਪੁੱਜੇ।
ਇਹ ਵੀ ਪੜ੍ਹੋ - ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ
ਕੀ ਕਹਿੰਦੇ ਹਨ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ
ਮੀਡੀਆ ਨਾਲ ਗੱਲਬਾਤ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਰਤ ਵਾਲਾ ਆਟਾ ਖਾਣ ਨਾਲ ਲੋਕਾਂ ਦੀ ਸਿਹਤ ਖ਼ਰਾਬ ਹੋਣ ਦੀ ਘਟਨਾ ਬਹੁਤ ਦੁਖਦਾਈ ਹੈ। ਅਜਿਹਾ ਪਹਿਲਾਂ ਵਾਰ ਹੋਇਆ ਹੈ, ਜੋ ਕਿਸੇ ਵੀ ਕੀਮਤ 'ਤੇ ਨਹੀਂ ਬਰਦਾਸ਼ਤ ਕਰਨ ਯੋਗ ਨਹੀਂ ਹੈ। ਵਰਤ ਵਾਲਾ ਆਟਾ ਵੇਚਣ ਵਾਲੇ ਜਿਨ੍ਹਾਂ ਲੋਕਾਂ ਵਲੋਂ ਗੜਬੜੀ ਕੀਤੀ ਗਈ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮਸਲੇ ਨੂੰ ਲੈ ਕੇ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਟੀਮ ਤਿਆਰ ਕੀਤੀ ਗਈ ਹੈ ਤਾਂ ਜੋ ਅਸਲ ਕਾਰਨਾਂ ਬਾਰੇ ਪਤਾ ਚੱਲ ਸਕੇ ਕਿ ਵਰਤ ਵਾਲਾ ਆਟਾ ਖਾਣ ਨਾਲ ਲੋਕ ਬੀਮਾਰ ਕਿਵੇਂ ਬੀਮਾਰ ਹੋਏ ਹਨ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਇਸ ਦੌਰਾਨ ਗੱਲਬਾਤ ਕਰਦੇ ਹੋਏ ਡਾ. ਅੰਕਿਤ ਮਿੱਢਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਵਰਤ ਦਾ ਆਟਾ ਖਾਣ ਕਾਰਨ ਬੀਮਾਰ ਲੋਕ ਉਹਨਾਂ ਕੋਲ ਇਲਾਜ ਲਈ ਆਏ ਹਨ। ਉਕਤ ਲੋਕਾਂ ਨੂੰ ਢਿੱਡ ਵਿਚ ਦਰਦ, ਉਲਟੀਆਂ, ਘਬਰਾਹਟ ਦੀ ਸ਼ਿਕਾਇਤ ਸੀ। ਇੰਨਾਂ ਮਰੀਜ਼ਾਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ। ਕਈ ਮਰੀਜ਼ ਸਿਹਤਯਾਬ ਹੋ ਕੇ ਘਰ ਚਲੇ ਗਏ ਹਨ। ਇਸ ਪੂਰੇ ਮਾਮਲੇ 'ਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ.ਸੇਨੂੰ ਦੁੱਗਲ ਨੇ ਕਿਹਾ ਕਿ ਉਹ ਅਧਿਕਾਰੀਆਂ ਦੀ ਡਿਊਟੀ ਲਗਾ ਕੇ ਇਸ ਪੂਰੇ ਮਾਮਲੇ ਦੀ ਰਿਪੋਰਟ ਹਾਸਲ ਕਰ ਰਹੇ ਹਨ। ਜੋ ਵੀ ਦੁਕਾਨਦਾਰ ਇਸ ਵਿੱਚ ਦੋਸ਼ੀ ਪਾਇਆ ਗਿਆ, ਉਸਦੇ ਵਿਰੁੱਧ ਵਿਭਾਗੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8