ਜਲੰਧਰ ''ਚ ਵੱਡੀ ਵਾਰਦਾਤ! ਧੌਣ ਵੱਢ ਖੇਤਾਂ ''ਚ ਸੁੱਟ''ਤਾ ਮੁੰਡਾ
Tuesday, Apr 01, 2025 - 07:57 PM (IST)

ਵੈੱਬ ਡੈਸਕ : ਜਲੰਧਰ ਦਿਹਾਤੀ ਖੇਤਰ ਦੇ ਅਧੀਨ ਆਉਂਦੇ ਮਹਿਤਪੁਰ ਦੇ ਪਿੰਡ ਹਰੀਪੁਰ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਉਸਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ ਗਈ ਹੈ। ਮ੍ਰਿਤਕ ਦਾ ਗਲਾ ਵੱਢਿਆ ਹੋਇਆ ਸੀ ਅਤੇ ਉਸਦੇ ਹੱਥ 'ਤੇ ਵੀ ਕਈ ਕੱਟ ਸਨ। ਪਹਿਲੀ ਨਜ਼ਰੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਜਾਪਦਾ ਹੈ ਤੇ ਫਿਰ ਉਸਨੂੰ ਵੱਢ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਜਵੀਰ ਡੇਵਿਡ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਾਹਰਲਿਆਂ ਦੀ ਐਂਟਰੀ ਹੋਵੇਗੀ ਬੰਦ! PU ਵੱਲੋਂ ਜਾਰੀ ਹੋ ਗਏ ਨਵੇਂ ਹੁਕਮ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਪਿੰਡ ਹਰੀਪੁਰ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਸਨੇ ਦੱਸਿਆ ਕਿ ਨੌਜਵਾਨ ਇੱਕ ਪੀਜ਼ਾ ਦੀ ਦੁਕਾਨ 'ਤੇ ਕੰਮ ਕਰਦਾ ਸੀ। ਉਹ ਹਰ ਰੋਜ਼ ਰਾਤ 9 ਵਜੇ ਦੇ ਕਰੀਬ ਘਰ ਆਉਂਦਾ ਸੀ। ਪਰ ਜਦੋਂ ਉਹ ਦੇਰ ਰਾਤ ਤੱਕ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਉਸਨੂੰ ਲੱਭਣ ਲਈ ਬਾਹਰ ਨਿਕਲਿਆ। ਫਿਰ ਉਨ੍ਹਾਂ ਨੂੰ ਪਿੰਡ ਹਰੀਪੁਰਾ ਦੇ ਨੇੜੇ ਖੇਤਾਂ ਵਿੱਚ ਆਪਣੇ ਨੌਜਵਾਨ ਦੀ ਲਾਸ਼ ਮਿਲੀ। ਨੌਜਵਾਨ ਦਾ ਗਲਾ ਵੱਢਿਆ ਹੋਇਆ ਸੀ ਅਤੇ ਹੱਥ 'ਤੇ ਵੀ ਕਈ ਕੱਟ ਦੇ ਨਿਸ਼ਾਨ ਸਨ। ਪਰਿਵਾਰ ਨੇ ਨੌਜਵਾਨ ਦੀ ਲਾਸ਼ ਪਹਿਲਾਂ ਹੀ ਸਿਵਲ ਹਸਪਤਾਲ ਭੇਜ ਦਿੱਤੀ ਸੀ। ਡੀਐੱਸਪੀ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8