ਜਲੰਧਰ 'ਚ ਵੱਡੀ ਵਾਰਦਾਤ! ਰੇਲਵੇ ਲਾਈਨਾਂ ਨੇੜੇ ਹੋਈ ਫਾਇਰਿੰਗ
Sunday, Jul 13, 2025 - 11:16 AM (IST)

ਜਲੰਧਰ (ਮਹੇਸ਼)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਮਿਸ਼ਨਰੇਟ ਪੁਲਸ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਇਲਾਕੇ ਕਮਲ ਵਿਹਾਰ ਵਿਚ ਸ਼ਨੀਵਾਰ ਰਾਤ ਨੂੰ ਰੇਲਵੇ ਲਾਈਨਾਂ ਲਾਗੇ ਬੈਠੇ ਇਕ ਨੌਜਵਾਨ ਨੂੰ ਉਥੋਂ ਨਿਕਲ ਰਹੇ ਕੁਝ ਹੋਰ ਨੌਜਵਾਨਾਂ ਵੱਲੋਂ ਗੋਲ਼ੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੂੰ ਨਾਜ਼ੁਕ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
ਬੱਖੀ ਵਿਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮਹੱਲਾ ਨਾਰਾਇਣ ਸਿੰਘ ਕਮਲ ਵਿਹਾਰ, ਬਸ਼ੀਰਪੁਰਾ ਜਲੰਧਰ ਵਜੋਂ ਹੋਈ ਹੈ। ਮਨੀਸ਼ ਕੇਬਲ ਆਪਰੇਟਰ ਦਾ ਕੰਮ ਕਰਦਾ ਹੈ। ਮੌਕੇ ਤੋਂ ਫਰਾਰ ਹੋਏ ਮਨੀਸ਼ ਨੂੰ ਗੋਲ਼ੀ ਮਾਰਨ ਵਾਲੇ ਦੋਸ਼ੀਆਂ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਕਮਲ ਵਿਹਾਰ ਵਿਚ ਗੋਲ਼ੀ ਚੱਲਣ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਰਾਮਾ ਮੰਡੀ ਦੇ ਇੰਚਾਰਜ ਮਨਜਿੰਦਰ ਸਿੰਘ ਬੱਸੀ ਸਮੇਤ ਪੁਲਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚ ਗਏ ਸਨ। ਉਨ੍ਹਾਂ ਵੱਲੋਂ ਮਨੀਸ਼ ਦੇ ਪਰਿਵਾਰਕ ਮੈਂਬਰਾਂ ਤੋਂ ਘਟਨਾ ਸਬੰਧੀ ਜਾਣਕਾਰੀ ਲਈ ਜਾ ਰਹੀ ਸੀ। ਥਾਣਾ ਮੁਖੀ ਨੇ ਦੱਸਿਆ ਕਿ ਵਾਰਦਾਤ ਵਾਲਾ ਇਲਾਕਾ ਰੇਲਵੇ ਪੁਲਸ ਦੇ ਅਧੀਨ ਆਉਂਦਾ ਹੈ, ਜਿਸ ਕਰਕੇ ਅਗਲੀ ਕਾਰਵਾਈ ਰੇਲਵੇ ਪੁਲਸ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ ਹੈ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e