ਜਲੰਧਰ ''ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
Sunday, Mar 01, 2026 - 01:14 PM (IST)
ਜਲੰਧਰ (ਸੋਨੂੰ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨਕੋਦਰ-ਨੂਰਮਹਿਲ ਰੋਡ 'ਤੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ (52) ਪੁੱਤਰ ਦਲੀਪ ਸਿੰਘ ਵਾਸੀ ਪਿੰਡ ਸ਼ੰਕਰ ਸਦਰ ਥਾਣਾ ਨਕੋਦਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ:ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ ਵਧੇਗਾ ਉਤਸ਼ਾਹ
ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਅਜਿਹਾ ਲੱਗਦਾ ਹੈ ਕਿ ਇਕਬਾਲ ਸਿੰਘ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਕਤਲ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ। ਪੁਲਸ ਘਟਨਾ ਦੀ ਜਾਂਚ ਪੂਰੀ ਡੂੰਘਾਈ ਨਾਲ ਚੱਲ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
