ਜਲੰਧਰ ''ਚ ਵੱਡੀ ਵਾਰਦਾਤ! ਲੁੱਟ ਲਿਆ SBI ਬੈਂਕ ਦਾ ATM
Saturday, Jul 19, 2025 - 01:42 PM (IST)

ਜਲੰਧਰ (ਸੋਨੂੰ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਲੱਦੇਵਾਲੀ ਰੋਡ 'ਤੇ ਸਥਿਤ ਬੀਤੀ ਦੇਰ ਰਾਤ ਐੱਸ. ਬੀ. ਆਈ. ਬੈਂਕ ਦਾ ਏ. ਟੀ. ਐੱਮ. ਨੂੰ ਗੈਸ ਕਟਰ ਨਾਲ ਕੱਟ ਕੇ ਲੱਖਾਂ ਦਾ ਕੈਸ਼ ਲੁੱਟ ਕੇ ਲੁਟੇਰੇ ਫਰਾਰ ਹੋ ਗਏ। ਲੁੱਟ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲਸ ਮੌਕੇ ਉਤੇ ਪਹੁੰਚੀ। ਪੁਲਸ ਨੇ ਨੇੜਲੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਹਲਚਲ! 2 ਦਰਜਨ ਆਗੂਆਂ ਨੇ ਦਿੱਤੇ ਪਾਰਟੀ ਤੋਂ ਅਸਤੀਫ਼ੇ
ਸੀ. ਸੀ. ਟੀ. ਵੀ. ਦੇ ਆਧਾਰ 'ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਕੁੱਲ੍ਹ ਕਿੰਨਾ ਕੈਸ਼ ਸੀ, ਇਸ ਦੇ ਬਾਰੇ ਅਜੇ ਬੈਂਕ ਨੇ ਸਥਿਤੀ ਸਪਸ਼ਟ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਸਾਲਾਂ ਤੋਂ ਇਸ ਏ. ਟੀ. ਐੱਮ. 'ਤੇ ਕੋਈ ਵੀ ਸਕਿਓਰਿਟੀ ਗਾਰਡ ਨਹੀਂ ਸੀ। ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਹੈ, ਜਿਸ ਦੀ ਮਦਦ ਨਾਲ ਪੁਲਸ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e