ਜਲੰਧਰ ਦੇ ਮਸ਼ਹੂਰ ਜੂਸ ਬਾਰ ''ਚ ਵਾਪਰੀ ਵੱਡੀ ਵਾਰਦਾਤ, ਕੈਮਰੇ ''ਚ ਕੈਦ ਹੋਈ ਘਟਨਾ

06/20/2024 12:19:20 PM

ਜਲੰਧਰ (ਸੋਨੂੰ)- ਜਲੰਧਰ ਦੇ ਮਾਈ ਹੀਰਾਂ ਗੇਟ ਵਿਚੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਵੀਟੀ ਜੂਸ ਬਾਰ ਦੇ ਮਾਲਕ ਨੂੰ ਪਿਸਤੌਲ ਅਤੇ ਹਥਿਆਰ ਦੇ ਬਲ 'ਤੇ ਲੁਟੇਰਿਆਂ ਨੇ ਲੁੱਟ ਲਿਆ। ਉਥੇ ਹੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਉਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। 

ਦੁਕਾਨ ਮਾਲਕ ਅਨਮੋਲ ਨੇ ਦੱਸਿਆ ਕਿ ਉਹ ਖਾਣਾ ਖਾ ਰਿਹਾ ਸੀ। ਇਸ ਦੌਰਾਨ 3 ਵਿਅਕਤੀ ਮੂੰਹ ਢੱਕ ਕੇ ਐਕਟਿਵਾ 'ਤੇ ਆਏ। ਅਨਮੋਲ ਦਾ ਕਹਿਣਾ ਹੈ ਕਿ ਇਕ ਕੋਲ ਪਿਸਤੌਲ ਅਤੇ ਦੂਜੇ ਕੋਲ ਚਾਕੂ ਸੀ, ਜਿਸ ਤੋਂ ਬਾਅਦ ਉਹ ਉਸ ਨੂੰ ਧਮਕੀਆਂ ਦੇਣ ਲੱਗੇ। ਹਮਲਾਵਰਾਂ ਨੇ ਤਿਜੋਰੀ ਦੀਆਂ ਚਾਬੀਆਂ ਮੰਗਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂ ਉਸ ਨੇ ਨਾ ਦਿੱਤੀ ਤਾਂ ਉਨ੍ਹਾਂ ਨੇ ਉਸ 'ਤੇ ਬੰਦੂਕ ਨਾਲ ਹਮਲਾ ਕਰ ਦਿੱਤਾ ਅਤੇ ਪਿਸਤੌਲ ਦਾ ਬੱਟ ਉਸ ਦੇ ਸਿਰ 'ਤੇ ਮਾਰ ਦਿੱਤਾ, ਜਿਸ ਤੋਂ ਬਾਅਦ ਉਹ ਸੇਫ਼ ਦੀ ਚਾਬੀ ਲੈ ਕੇ 15,000 ਤੋਂ 20,000 ਰੁਪਏ ਅਤੇ ਸੋਨੇ ਦਾ ਕੜਾ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਜਲੰਧਰ 'ਚ ਕਾਂਗਰਸ ਦੇ 2 ਸੀਨੀਅਰ ਆਗੂ 6 ਸਾਲ ਲਈ ਸਸਪੈਂਡ, ਮਹਿੰਦਰ ਸਿੰਘ ਕੇ. ਪੀ. ਦੇ ਹਨ ਖਾਸਮਖਾਸ

ਪੀੜਤ ਅਨੁਸਾਰ ਉਸ ਨੇ ਲੁਟੇਰਿਆਂ ਦਾ ਪਿੱਛਾ ਕੀਤਾ ਪਰ ਉਹ ਉਸ ਨੂੰ ਧੱਕਾ ਦੇ ਕੇ ਭੱਜ ਗਏ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਵੀਟੀ ਜੂਸ ਬਾਰ ਦੇ ਮਾਲਕ ਅਨਮੋਲ ਨੇ ਦੱਸਿਆ ਕਿ ਤਿੰਨ ਵਿਅਕਤੀ ਐਕਟਿਵਾ 'ਤੇ ਸਵਾਰ ਹੋ ਕੇ ਆਏ ਅਤੇ 20 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦਾ ਕੜਾ ਲੈ ਕੇ ਫਰਾਰ ਹੋ ਗਏ ਸਨ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਚੱਲੀਆਂ ਤੇਜ਼ ਹਵਾਵਾਂ, ਮੀਂਹ ਨੇ ਦਿਵਾਈ ਅੱਤ ਦੀ ਗਰਮੀ ਤੋਂ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News