ਜਲੰਧਰ ’ਚ ਵੱਡੀ ਘਟਨਾ, ਪਿਓ-ਪੁੱਤ ਦੀ ਇਕੱਠਿਆਂ ਮੌਤ

01/23/2024 6:24:29 PM

ਜਲੰਧਰ (ਮਹੇਸ਼) : ਜਲੰਧਰ ਛਾਉਣੀ ਦੇ ਮੁਹੱਲਾ ਨੰਬਰ 20 ਦੇ ਨਾਲ ਲੱਗਦੀ ਢੱਕਾ ਕਾਲੋਨੀ ’ਚ ਇਕ ਪਿਓ-ਪੁੱਤ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ, ਜਦਕਿ ਇਕ ਹੋਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤਿੰਨੇ ਜਣੇ ਰਾਤ ਨੂੰ ਚੁੱਲ੍ਹਾ ਬਾਲ ਕੇ ਸੌਂ ਰਹੇ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਜ਼ਹਿਰੀਲੇ ਧੂੰਏਂ ਕਾਰਣ ਪਿਓ-ਪੁੱਤ ਦੀ ਮੌਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਰਾਮ ਬਾਲੀ ਮੋਚੀ (50) ਅਤੇ ਉਸ ਦੇ ਪੁੱਤਰ ਨਵੀਨ ਕੁਮਾਰ (24) ਵਜੋਂ ਹੋਈ ਹੈ ਜਦਕਿ ਚਚੇਰੇ ਭਰਾ ਰਾਜੇਸ਼ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ ’ਚ ਸਫ਼ਰ ਕਰਨਾ ਹੋਵੇਗਾ ਔਖਾ, ਅੱਜ ਤੋਂ ਲਿਆ ਗਿਆ ਇਹ ਸਖ਼ਤ ਫ਼ੈਸਲਾ

ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਗੁਆਂਢੀ ਉਸ ਦੇ ਘਰ ਪਹੁੰਚਿਆ। ਤਿੰਨੇ ਮਿਸਤਰੀ ਦਾ ਕੰਮ ਕਰਦੇ ਸਨ। ਜਦੋਂ ਤਿੰਨਾਂ ਦੇ ਕੰਮ ’ਤੇ ਜਾਣ ਦਾ ਸਮਾਂ ਹੋਇਆ ਤਾਂ ਉਹ ਉਠੇ ਨਹੀਂ। ਗੁਆਂਢੀ ਉਸ ਨੂੰ ਲੈਣ ਉਸ ਦੇ ਘਰ ਪਹੁੰਚ ਗਿਆ। ਪਹਿਲਾਂ ਗੁਆਂਢੀ ਨੇ ਤਿੰਨਾਂ ਨੂੰ ਪਾਣੀ ਲੈਣ ਲਈ ਬੁਲਾਇਆ ਸੀ ਪਰ ਉਦੋਂ ਵੀ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਮਿਲਿਆ। ਜਦੋਂ ਗੁਆਂਢੀ ਨੇ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਤਾਂ ਤਿੰਨੇ ਬੇਸੁੱਧ ਪਏ ਸਨ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਵਿਆਹ ਤੋਂ ਪਰਤ ਰਹੇ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਰਾਜੇਸ਼ ਦੇ ਭਰਾ ਨੇ ਪੁਲਸ ਨੂੰ ਦੱਸਿਆ ਕਿ ਤਿੰਨੇ ਜਣੇ ਚੁੱਲ੍ਹਾ ਬਾਲ ਕੇ ਇਕੋ ਕਮਰੇ ਵਿਚ ਸੌਂ ਰਹੇ ਸਨ। ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਡਾਕਟਰ ਨੇ ਪਿਓ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਰਾਜੇਸ਼ ਨੂੰ ਇਲਾਜ ਲਈ ਪਿਮਸ ਹਸਪਤਾਲ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੁਲਸ ਨੇ ਵਾਰਦਾਤ ਵਾਲੀ ਥਾਂ ਤੋਂ ਚੁੱਲ੍ਹਾ ਅਤੇ ਹੋਰ ਸਮਾਨ ਬਰਾਮਦ ਕਰ ਲਿਆ ਹੈ। ਫਿਲਹਾਲ ਰਾਜੇਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਥਾਣਾ ਜਲੰਧਰ ਕੈਂਟ ਦੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਭਲਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਨਵਜੋਤ ਸਿੱਧੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News