ਲੋਹੜੀ ਵਾਲੇ ਦਿਨ ਜਲੰਧਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
Saturday, Jan 13, 2024 - 06:37 PM (IST)
ਜਲੰਧਰ (ਮਹੇਸ਼)— ਲੋਹੜੀ ਵਾਲੇ ਦਿਨ ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਕਮਿਸ਼ਨਰੇਟ ਪੁਲਸ ਦੇ ਥਾਣਾ ਡਿਵੀਜ਼ਨ ਨੰਬਰ 2 ਦੇ ਗੋਪਾਲ ਨਗਰ ਇਲਾਕੇ ਨੇੜੇ ਸਥਿਤ ਦਾਣਾ ਮੰਡੀ 'ਚੋਂ ਪੁਲਸ ਨੂੰ ਖ਼ੂਨ ਨਾਲ ਲਥਪਥ ਹਾਲਤ 'ਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਕਿਸੇ ਨੇ ਉਸ ਦੀ ਲਾਸ਼ ਇਥੇ ਸੁੱਟ ਦਿੱਤੀ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਤੋਂ ਪਹਿਲਾਂ ਜ਼ਿਊਂਦਾ ਹੋਇਆ 80 ਸਾਲਾ ਬਜ਼ੁਰਗ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਲੋਹੜੀ ਵਾਲੇ ਦਿਨ ਵਾਪਰੀ ਇਸ ਵੱਡੀ ਘਟਨਾ ਨੇ ਕਮਿਸ਼ਨਰੇਟ ਪੁਲਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਕੁਝ ਦਿਨ ਪਹਿਲਾਂ ਵੀ 31 ਦਸੰਬਰ ਦੀ ਰਾਤ ਨੂੰ ਥਾਣਾ 2 ਦੇ ਇਲਾਕੇ ਵਿੱਚ ਪੜ੍ਹਦੇ ਬਸਤੀ ਬਾਬਾ ਖੇਲ ਨਹਿਰ ਪੁਰੀ ਨੇੜੇ ਡੀ. ਐੱਸ. ਪੀ. ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਦੋਵੇਂ ਵਾਰਦਾਤਾਂ ਨਾਲ ਸਪੱਸ਼ਟ ਹੁੰਦਾ ਹੈ ਕਿ ਅਪਰਾਧਿਕ ਕਿਸਮ ਦੇ ਲੋਕ ਬਿਨਾਂ ਕਿਸੇ ਪੁਲਸ ਦੇ ਡਰ ਤੋਂ ਸ਼ਹਿਰ ਵਿੱਚ ਘੁੰਮ ਰਹੇ ਹਨ ਅਤੇ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ, ਤੇਜ਼ਧਾਰ ਹਥਿਆਰ ਨਾਲ ਗਾਂ ਦੀਆਂ ਵੱਢ 'ਤੀਆਂ ਲੱਤਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।