ਕਪੂਰਥਲਾ ''ਚ ਦਿਨ-ਦਿਹਾੜੇ ਵੱਡੀ ਵਾਰਦਾਤ! ਲੱਖਾਂ ਰੁਪਏ ਦੀ ਨਕਦੀ ਕੀਤੀ ਚੋਰੀ
Tuesday, Feb 17, 2026 - 11:55 AM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਮੁਹੱਲਾ ਸ਼ੇਰ ਵਾਲਾ ਗੇਟ 'ਚ ਦਿਨ-ਦਿਹਾੜੇ ਇਕ ਨੌਜਵਾਨ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਕਰੀਬ 4 ਲੱਖ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਸਾਰੀ ਘਟਨਾ ਘਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਨੌਜਵਾਨ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ ਅਤੇ ਉਹ ਹੱਥ ਵਿੱਚ ਬੈਗ ਫੜਿਆ ਹੋਇਆ ਦਿੱਸਦਾ ਹੈ।
ਇਹ ਵੀ ਪੜ੍ਹੋ: Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ ਲਾਇਆ ਅਜਿਹਾ ਸਟਟੇਸ...

ਗੁਆਂਢ ਦੇ ਬੱਚਿਆਂ ਨੇ ਘਰ ਵਿੱਚ ਕਿਸੇ ਅਣਪਛਾਤੇ ਨੌਜਵਾਨ ਦੇ ਦਾਖ਼ਲ ਹੋਣ ਬਾਰੇ ਜਾਣਕਾਰੀ ਦਿੱਤੀ ਪਰ ਉਦੋਂ ਤੱਕ ਉਹ ਨਕਦੀ ਲੈ ਕੇ ਫਰਾਰ ਹੋ ਚੁੱਕਾ ਸੀ। ਪੀੜਤ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਘਰ ਅੱਗੇ ਖੜ੍ਹੀ ਐਕਟਿਵਾ ਵੀ ਚੋਰੀ ਹੋ ਚੁੱਕੀ ਹੈ। ਪੀੜਤ ਸਾਹਿਲ ਗੁਪਤਾ ਪੁੱਤਰ ਨਰੇਸ਼ ਗੁਪਤਾ ਨੇ ਘਟਨਾ ਦੀ ਸੂਚਨਾ ਥਾਣਾ ਸਿਟੀ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਥਾਣਾ ਸਿਟੀ ਇੰਚਾਰਜ ਅਮਨਦੀਪ ਨਾਹਰ ਨੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ‘ਤੇ ਜਲਦੀ ਹੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ ਜਾਖੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
