ਕਪੂਰਥਲਾ ''ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਲਿਆ ਹਿੰਸਕ ਰੂਪ, ਭਿੜੀਆਂ ਦੋ ਧਿਰਾਂ
Thursday, Oct 09, 2025 - 01:59 PM (IST)

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਭਾਨੋਲੰਗਾ ਵਿਖੇ ਕਰੀਬ 10 ਮਰਲੇ ਜ਼ਮੀਨ ਦੇ ਟੁਕੜੇ ਨੂੰ ਲੈ ਕੇ ਚੱਲ ਰਹੇ ਜ਼ਮੀਨੀ ਵਿਵਾਦ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਦੋ ਧਿਰਾਂ ਵਿਚਕਾਰ ਜ਼ੋਰਦਾਰ ਝੜਪ ਹੋਈ। ਇਸ ਹਿੰਸਕ ਟਕਰਾਅ ਵਿੱਚ ਦੋਵੇਂ ਧਿਰਾਂ ਦੇ ਲੋਕ ਜ਼ਖ਼ਮੀ ਹੋਏ ਹਨ। ਘਟਨਾ ਦੌਰਾਨ ਹਵੇਲੀ ਦੇ ਅੰਦਰ ਪਏ ਸਾਮਾਨ ਨੂੰ ਅੱਗ ਲਗਾ ਦਿੱਤੀ ਗਈ ਅਤੇ ਭੰਨਤੋੜ ਕੀਤੀ ਗਈ। ਪੁਲਸ ਨੂੰ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੀ ਪਰ ਉਦੋਂ ਤੱਕ ਕਈ ਬਾਹਰੀ ਲੋਕ ਉੱਥੋਂ ਭੱਜ ਚੁੱਕੇ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਏਜੰਟਾਂ ਦੀ ਗੰਦੀ ਖੇਡ ਆਈ ਸਾਹਮਣੇ! ਨੌਜਵਾਨਾਂ ’ਤੇ ਵੀ ਮੰਡਰਾ ਰਿਹੈ ਵੱਡਾ ਖ਼ਤਰਾ, ਹੈਰਾਨ ਕਰੇਗਾ ਪੂਰਾ ਮਾਮਲਾ
ਸੀ. ਸੀ. ਟੀ. ਵੀ. ਵਿੱਚ ਕੈਦ ਹੋਈ ਘਟਨਾ
ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਕਿਸ ਤਰ੍ਹਾਂ ਕੁੱਟਮਾਰ ਅਤੇ ਭੰਨਤੋੜ ਹੋਈ। ਪੁਲਸ ਨੇ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਦਾ ਬਿਆਨ
ਇਕ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਜ਼ਮੀਨ 'ਤੇ ਲੰਬੇ ਸਮੇਂ ਤੋਂ ਕਬਜ਼ਾ ਹੈ ਅਤੇ ਮਾਲਕੀ ਹੱਕ ਨੂੰ ਲੈ ਕੇ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਦੂਜੀ ਧਿਰ 'ਤੇ ਜ਼ਮੀਨ 'ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਥੇ ਹੀ ਦੂਜੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇਸ ਜ਼ਮੀਨ ਦੀ ਰਜਿਸਟਰੀ ਕਰਵਾਈ ਸੀ ਅਤੇ ਉਹ ਆਪਣਾ ਹੱਕ ਲੈਣ ਲਈ ਉੱਥੇ ਪਹੁੰਚੇ ਸਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਸਬੰਧ ਵਿੱਚ ਪੰਚਾਇਤ ਵਿੱਚ ਵੀ ਫ਼ੈਸਲਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX
ਪੁਲਸ ਵੱਲੋਂ ਜਾਂਚ ਸ਼ੁਰੂ, ਜ਼ਖ਼ਮੀ ਹਸਪਤਾਲ ਵਿਚ ਦਾਖ਼ਲ
ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਸ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਸਥਾਨਕ ਲੋਕਾਂ ਨੇ ਜਤਾਈ ਚਿੰਤਾ
ਸਥਾਨਕ ਲੋਕਾਂ ਨੇ ਇਸ ਹਿੰਸਕ ਘਟਨਾ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਇਲਾਕੇ ਵਿੱਚ ਅਸ਼ਾਂਤੀ ਦਾ ਕਾਰਨ ਬਣ ਸਕਦੀਆਂ ਹਨ।
ਇਹ ਵੀ ਪੜ੍ਹੋ:ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8