ਖਰੜ ''ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

Sunday, Jun 14, 2026 - 07:49 PM (IST)

ਖਰੜ ''ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਖਰੜ (ਅਮਰਦੀਪ)- ਖਰੜ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖਰੜ ਦੇ ਵਾਰਡ ਨੰਬਰ 27 ਅਧੀਨ ਪੈਂਦੇ ਪਿੰਡ ਬਡਾਲੀ ਵਿੱਚ ਦਿਨ-ਦਿਹਾੜੇ ਇਕ ਪ੍ਰਵਾਸੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੋਕਾਂ ਨੇ ਕਾਤਲ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਸੰਨੀ ਪੁੱਤਰ ਸ਼ੀਸ਼ਪਾਲ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਬਡਾਲਾ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ ਅਤੇ ਇਕ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਸੰਨੀ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਕੁਝ ਵਿਅਕਤੀਆਂ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਸੰਨੀ ਦੀ ਮੌਕੇ ''ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਮਲੋਟ ਦਾ ਇਹ ਇਲਾਕਾ, ਫ਼ੈਲੀ ਦਹਿਸ਼ਤ

PunjabKesari

ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਫੋਰੈਂਸਿਕ ਟੀਮ ਵੱਲੋਂ ਵੀ ਘਟਨਾ ਸਥਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਪੁਲਸ ਨੇ ਵਾਰਦਾਤ 'ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ। ਮ੍ਰਿਤਕ ਦੇ ਪਿਤਾ ਸ਼ੀਸ਼ਪਾਲ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦੇ ਹਨ, ਜਦਕਿ ਉਨ੍ਹਾਂ ਦਾ ਪੁੱਤਰ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ।

ਇਹ ਵੀ ਪੜ੍ਹੋ: ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ

ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਬਾਰੇ ਅਜੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਇਸ ਮਾਮਲੇ ਸਬੰਧੀ ਖਰੜ ਸਦਰ ਥਾਣੇ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ, ਸਾਰੇ ਪਰਿਵਾਰ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News