ਲੁਧਿਆਣਾ ''ਚ ਵੱਡੀ ਵਾਰਦਾਤ : ਦੋ ਧਿਰਾਂ ''ਚ ਝਗੜੇ ਤੋਂ ਬਾਅਦ ਚੱਲੀਆਂ ਧੜਾਧੜ ਗੋਲੀਆਂ
Sunday, Dec 01, 2024 - 10:03 AM (IST)
ਲੁਧਿਆਣਾ (ਰਾਜ) : ਲੁਧਿਆਣਾ ਵਿਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਢੰਡਾਰੀ ਖੁਰਦ ਇਲਾਕੇ ਵਿੱਚ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਧੜਾਧੜ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਕਾਰਨ ਚਾਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਨੂੰ ਦੇਰ ਰਾਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਲਾਕੇ ਦੇ ਇਕ ਮਕਾਨ ਮਾਲਕ ਨੇ ਕਿਰਾਏਦਾਰ ਦੀ ਕੁੱਟਮਾਰ ਕਰਕੇ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਹੋਏ ਵੱਡੇ ਵਿਵਾਦ 'ਚ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀਆਂ ਕਿਸ ਪਾਸਿਓਂ ਚਲਾਈਆਂ ਗਈਆਂ ਹਨ। ਫਿਲਹਾਲ ਜ਼ਖ਼ਮੀਆਂ 'ਚ ਇਕ ਵਿਦਿਆਰਥੀ ਵੀ ਸ਼ਾਮਲ ਹੈ, ਜਿਸ ਦੇ ਪੱਟ ਵਿੱਚ ਗੋਲੀ ਲੱਗੀ ਹੈ।
ਇਹ ਵੀ ਪੜ੍ਹੋ - 8 ਸੂਬਿਆਂ ਦੇ ਕਿਸਾਨਾਂ ਦਾ ਵੱਡਾ ਐਲਾਨ: 6 ਦਸੰਬਰ ਤੋਂ ਜਥਿਆਂ ਦੇ ਰੂਪ 'ਚ ਜਾਣਗੇ ਦਿੱਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8