ਲੁਧਿਆਣਾ ''ਚ ਵੱਡੀ ਵਾਰਦਾਤ, ਬੇਕਰੀ ਮਾਲਕ ਨੂੰ ਮਾਰੀਆਂ ਗੋਲ਼ੀਆਂ

Wednesday, Aug 28, 2024 - 06:46 PM (IST)

ਲੁਧਿਆਣਾ ''ਚ ਵੱਡੀ ਵਾਰਦਾਤ, ਬੇਕਰੀ ਮਾਲਕ ਨੂੰ ਮਾਰੀਆਂ ਗੋਲ਼ੀਆਂ

ਲੁਧਿਆਣਾ (ਰਾਜ)- ਰਾਜਗੁਰੂ ਨਗਰ ਸਥਿਤ ਸ਼ਹਿਰ ਦੀ ਮਸ਼ਹੂਰ ਸਿੰਧੀ ਬੇਕਰੀ ਦੇ ਮਾਲਕ ਨਵੀਨ 'ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ। ਜ਼ਖ਼ਮੀ ਮਾਲਕ ਅਤੇ ਇਕ ਹੋਰ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਐਕਟਿਵਾ 'ਤੇ ਆਏ ਦੋਵੇਂ ਨੌਜਵਾਨ ਪਟਕੇ ਪਹਿਨੇ ਹੋਏ ਸਨ। ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਡਿੰਪੀ ਢਿੱਲੋਂ ਦੇ 'ਆਪ' 'ਚ ਸ਼ਾਮਲ ਹੋਣ 'ਤੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News