ਵਿਆਹ ਵਾਲੇ ਘਰ ਹੋ ਗਿਆ ਕਾਂਡ ; ਹਾਲ ਦੇਖ ਸਭ ਦੇ ਉੱਡ ਗਏ ਹੋਸ਼
Friday, Dec 13, 2024 - 06:03 AM (IST)
ਲੁਧਿਆਣਾ (ਗਣੇਸ਼)- ਲੁਧਿਆਣਾ ਸ਼ਹਿਰ ਵਿੱਚ ਚੋਰ ਲਗਾਤਾਰ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਲੋਕਾਂ ਦੇ ਨੱਕ 'ਚ ਦਮ ਕੀਤਾ ਹੋਇਆ ਹੈ। ਇਕ ਅਜਿਹੀ ਹੀ ਚੋਰੀ ਦੀ ਘਟਨਾ ਜਵਾਹਰ ਨਗਰ ਕੈਂਪ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇਕ ਵਿਆਹ ਵਾਲੇ ਘਰ ਨੂੰ ਨਿਸ਼ਾਨਾ ਬਣਾਇਆ ਹੈ।
ਜਾਣਕਾਰੀ ਮੁਤਾਬਕ ਇਸ ਘਰ 'ਚ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਰਿਸ਼ਤੇਦਾਰਾਂ ਵੱਲੋਂ ਦਿੱਤੇ ਗਏ ਸਾਰੇ ਤੋਹਫ਼ੇ ਤੇ ਸ਼ਗਨ ਤੇ ਦੁਲਹਨ ਦੇ ਗਹਿਣੇ ਆਦਿ ਅਲਮਾਰੀ 'ਚ ਪਏ ਹੋਏ ਸਨ। ਇਸ ਮਗਰੋਂ ਜਦੋਂ ਘਰ ਵਾਲੇ ਸਾਰੇ ਕਿਤੇ ਬਾਹਰ ਗਏ ਹੋਏ ਸਨ ਤਾਂ ਪਿੱਛੋਂ ਆਏ ਚੋਰਾਂ ਨੇ ਘਰ 'ਚ ਵੜ ਕੇ ਅਲਮਾਰੀ ਦਾ ਲੌਕ ਤੋੜ ਕੇ ਸਾਰੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਤੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਗੁਆਂਢੀਆਂ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ- ਮਾਸੂਮ ਨੂੰ ਖੇਡਦਿਆਂ ਛੱਡ ਅੰਦਰ ਚਲੀ ਗਈ ਮਾਂ, ਕੁਝ ਪਲਾਂ ਬਾਅਦ ਆਈ ਬਾਹਰ ਤਾਂ ਨਿਕਲ ਗਈਆਂ ਚੀਕਾਂ
ਪਰਿਵਾਰ ਵਾਲੇ ਜਦੋਂ ਘਰ ਵਾਪਸ ਪਰਤੇ ਤਾਂ ਘਰ ਦੇ ਤਾਲੇ ਟੁੱਟੇ ਹੋਏ ਦੇਖ ਹੱਕੇ-ਬੱਕੇ ਰਹਿ ਗਏ। ਉਨ੍ਹਾਂ ਅੰਦਰ ਆ ਕੇ ਦੇਖਿਆ ਤਾਂ ਸਾਰੇ ਗਹਿਣੇ ਵੀ ਗ਼ਾਇਬ ਸਨ, ਜਿਸ ਮਗਰੋਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਉਨ੍ਹਾਂ ਤੁਰੰਤ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ ਤੇ ਪੁਲਸ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ- 'ਵਨ ਨੇਸ਼ਨ ਵਨ ਇਲੈਕਸ਼ਨ' ਬਾਰੇ CM ਮਾਨ ਦਾ ਵੱਡਾ ਬਿਆਨ ; ''ਪਹਿਲਾਂ ਵਨ ਨੇਸ਼ਨ ਵਨ ਐਜੂਕੇਸ਼ਨ ਤੇ ਵਨ ਹੈਲਥ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e