ਵੱਡੀ ਵਾਰਦਾਤ : ਮੋਗਾ 'ਚ ਸ਼ਖ਼ਸ ਨੇ ਰਾਤ 2 ਵਜੇ ਪਤਨੀ ਸਣੇ ਵੱਢਿਆ ਸਹੁਰਾ ਪਰਿਵਾਰ, ਜਾਣੋ ਇਸ ਮਗਰੋਂ ਕੀ ਕੀਤਾ
Saturday, Jul 09, 2022 - 09:47 AM (IST)
![ਵੱਡੀ ਵਾਰਦਾਤ : ਮੋਗਾ 'ਚ ਸ਼ਖ਼ਸ ਨੇ ਰਾਤ 2 ਵਜੇ ਪਤਨੀ ਸਣੇ ਵੱਢਿਆ ਸਹੁਰਾ ਪਰਿਵਾਰ, ਜਾਣੋ ਇਸ ਮਗਰੋਂ ਕੀ ਕੀਤਾ](https://static.jagbani.com/multimedia/2022_7image_09_46_536113463moga.jpg)
ਮੋਗਾ (ਗੋਪੀ) : ਮੋਗਾ ਦੇ ਪਿੰਡ ਤਤਾਰੀਏਵਾਲਾ 'ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਸ਼ਖਸ ਨੇ ਆਪਣੇ ਸਹੁਰੇ ਪਰਿਵਾਰ ਦੇ ਘਰ ਜਾ ਕੇ ਪਹਿਲਾਂ ਪਰਿਵਾਰਕ ਮੈਂਬਰਾਂ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਵਾਪਸ ਆਪਣੇ ਪਿੰਡ ਵਾਪਸ ਆ ਕੇ ਖ਼ੁਦਕੁਸ਼ੀ ਕਰ ਲਈ।
ਜਾਣਕਾਰੀ ਮੁਤਾਬਕ ਮ੍ਰਿਤਕ ਗੁਰਮੁਖ ਸਿੰਘ (42) ਦੀ ਪਤਨੀ ਇਕ ਦਿਨ ਪਹਿਲਾਂ ਹੀ ਆਪਣੇ ਪੇਕੇ ਘਰ ਗਈ ਸੀ। ਗੁਰਮੁਖ ਸਿੰਘ ਬੀਤੀ ਰਾਤ 2 ਵਜੇ ਆਪਣੇ ਸਹੁਰਿਆਂ ਦੇ ਘਰ ਗਿਆ ਅਤੇ ਉੱਥੇ ਆਪਣੀ ਪਤਨੀ, ਸੱਸ, ਸਹੁਰੇ, ਸਾਲੇ ਅਤੇ ਬੱਚੇ 'ਤੇ ਤਲਵਾਰ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਿੱਜੀ ਸਕੂਲ 'ਚ ਲੰਚ ਬ੍ਰੇਕ ਦੌਰਾਨ ਵੱਡਾ ਹਾਦਸਾ, ਇਕ ਬੱਚੇ ਦੀ ਮੌਤ
ਇਸ ਤੋਂ ਬਾਅਦ ਗੁਰਮੁਖ ਸਿੰਘ ਵਾਪਸ ਆਪਣੇ ਪਿੰਡ ਖੋਸਾ ਪਾਂਡੋ ਗਿਆ ਅਤੇ ਉੱਥੇ ਜਾ ਕੇ ਫ਼ਾਹਾ ਲੈ ਲਿਆ। ਫਿਲਹਾਲ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ 5 ਲੋਕਾਂ ਨੂੰ ਫਰੀਦਕੋਟ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ