ਪੰਜਾਬ ''ਚ ਵੱਡੀ ਵਾਰਦਾਤ! ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ
Wednesday, Jun 11, 2025 - 06:44 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਨਾਲ ਲੱਗਦੇ ਪਿੰਡ ਤਾਜਪੁਰ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਹੀ ਇੱਕ ਸ਼ਖਸ ਵੱਲੋਂ ਇੱਕ ਮਾਮੂਲੀ ਜਿਹੀ ਤਕਰਾਰ ਦੇ ਚਲਦੇ ਗੁੱਸੇ ਦੇ ਵਿੱਚ ਆ ਕੇ ਤੇਜ਼ਧਾਰ ਹਥਿਆਰ ਦੇ ਨਾਲ ਆਪਣੀ ਪਤਨੀ ਉੱਤੇ ਵਾਰ ਕਰ ਦਿੱਤਾ। ਘਟਨਾ ਤੋਂ ਬਾਅਦ ਔਰਤ ਨੂੰ ਜ਼ਖਮੀ ਹਾਲਤ ਦੇ ਵਿੱਚ ਸਥਾਨਕ ਲੋਕਾਂ ਨੇ ਨਿੱਜੀ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤ ਐਲਾਨ ਕਰ ਦਿੱਤਾ ਗਿਆ ਤੇ ਨਿੱਜੀ ਹਸਪਤਾਲ ਦੇ ਡਾਕਟਰਾਂ ਵੱਲੋਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਦੇ 'ਚ ਲੈ ਕੇ ਸਰਕਾਰੀ ਹਸਪਤਾਲ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਤੇ ਅਗਲੀ ਕਾਰਵਾਈ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਤਿੰਨ ਮਹੀਨਿਆਂ 'ਚ ਦੇਣਾ ਪਏਗਾ ਬਿੱਲ, ਸਮਾਰਟ ਮੀਟਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ ਦੋ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਇੱਕ ਸੂਚਨਾ ਮਿਲੀ ਸੀ ਕਿ ਇੱਕ ਮਹਿਲਾ ਜਿਸ ਦੇ ਸਿਰ ਦੇ ਉੱਪਰ ਤੇਜ਼ ਹਥਿਆਰ ਦੇ ਨਾਲ ਹਮਲਾ ਕੀਤਾ ਗਿਆ ਹੈ। ਉਸ ਦੀ ਇੱਕ ਨਿਜੀ ਹਸਪਤਾਲ ਵਿਖੇ ਮੌਤ ਹੋ ਗਈ ਹੈ ਜਿਸ ਦੇ ਚਲਦੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਮ੍ਰਿਤਕ ਦੇ ਪਤੀ ਦੇ ਉੱਪਰ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Red Alert : ਅਗਲੇ 72 ਘੰਟੇ ਬਹੁਤ ਖ਼ਤਰਨਾਕ! IMD ਨੇ ਦਿੱਤੀ ਚੇਤਾਵਨੀ, ਜਾਣੋ ਕਦੋਂ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e