ਪੰਜਾਬ ''ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
Wednesday, May 27, 2026 - 11:59 AM (IST)
ਮੋਗਾ : ਮੋਗਾ ਸ਼ਹਿਰ ਦੇ ਇਕ ਇਲਾਕੇ ਦਾ ਹੈਰਾਨ ਕਰ ਦੇਣ ਵਾਲਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਪ੍ਰਵਾਸੀ ਮਜ਼ਦੂਰ ਦੀ 9 ਸਾਲਾ ਧੀ ਸ਼ੱਕੀ ਹਾਲਾਤ ਵਿਚ ਫਾਹੇ ਨਾਲ ਲਟਕਦੀ ਮਿਲੀ। ਲੜਕੀ ਨੂੰ ਫਾਹੇ ਨਾਲ ਲਟਕਦੀ ਦੇਖ ਕੇ ਪਰਿਵਾਰ ਹੈਰਾਨ ਰਹਿ ਗਿਆ। ਪਰਿਵਾਰ ਨੇ ਤੁਰੰਤ ਉਸਨੂੰ ਹੇਠਾਂ ਉਤਾਰਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਇਥੇ ਕਿਰਾਏ ਦੇ ਕੁਆਰਟਰਾਂ ਵਿਚ ਆਪਣੇ ਪਰਿਵਾਰਾਂ ਨਾਲ ਰਹਿੰਦੇ ਹਨ। ਘਟਨਾ ਸਮੇਂ ਲੜਕੀ ਦੇ ਮਾਪੇ ਕੰਮ 'ਤੇ ਗਏ ਸਨ। ਪਰਿਵਾਰ ਨੇ ਦੋਸ਼ ਲਗਾਇਆ ਕਿ ਨੇੜਲੇ ਕੁਆਰਟਰ 'ਚ ਰਹਿਣ ਵਾਲਾ ਇਕ ਨੌਜਵਾਨ ਜੋ ਮੂਲ ਰੂਪ ਵਿਚ ਝਾਰਖੰਡ ਦਾ ਰਹਿਣ ਵਾਲਾ ਹੈ ਨੇ ਪਹਿਲਾਂ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸਨੂੰ ਕੁਆਰਟਰ ਦੇ ਬਾਹਰ ਗਲਿਆਰੇ ਵਿਚ ਦੁਪੱਟੇ ਨਾਲ ਲਟਕਾ ਕੇ ਮਾਰ ਦਿੱਤਾ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ
ਇਸ ਦੌਰਾਨ ਜਦੋਂ ਪਰਿਵਾਰ ਨੂੰ ਘਟਨਾ ਬਾਰੇ ਪਤਾ ਲੱਗਾ ਅਤੇ ਉਹ ਲੜਕੀ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਲੜਕੀ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਵਿਰੁੱਧ ਕਤਲ ਅਤੇ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੋਸ਼ੀ ਦੀ ਭਾਲ ਕਰ ਰਹੀ ਹੈ ਅਤੇ ਜਾਂਚ ਜਾਰੀ ਹੈ।ਟ
ਇਹ ਵੀ ਪੜ੍ਹੋ : ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ ਕੀਤੀ FIR
ਮ੍ਰਿਤਕ ਲੜਕੀ ਦੀਆਂ ਭੈਣਾਂ ਦੇ ਅਨੁਸਾਰ ਉਨ੍ਹਾਂ ਦੀ ਮਾਂ ਰੇਲਵੇ ਪਲੇਟਫਾਰਮ 'ਤੇ ਮਜ਼ਦੂਰੀ ਕਰਦੀ ਹੈ। ਲੜਕੀ ਆਪਣੀ ਮਾਂ ਦਾ ਮੋਬਾਈਲ ਲੈਣ ਗਈ ਸੀ। ਜਦੋਂ ਉਹ ਕੁਝ ਸਮੇਂ ਬਾਅਦ ਘਰ ਵਾਪਸ ਆਈ ਤਾਂ ਉਹ ਕੁਆਰਟਰ ਦੇ ਬਾਹਰ ਗਲਿਆਰੇ ਵਿਚ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਈ। ਉਸਨੇ ਆਪਣੀ ਭੈਣ ਨੂੰ ਦੁਪੱਟੇ ਨਾਲ ਲਟਕਦੇ ਦੇਖਿਆ, ਜਿਸ ਤੋਂ ਬਾਅਦ ਉਨ੍ਹਾਂ ਰੌਲਾ ਪਾ ਦਿੱਤਾ। ਚੀਕਾਂ ਸੁਣ ਕੇ ਪਰਿਵਾਰ ਦੇ ਹੋਰ ਮੈਂਬਰ ਅਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ। ਦੂਜੇ ਪਾਸੇ ਮਾਮਲੇ ਵਿਚ ਐੱਸਐੱਚਓ ਵਰੁਣ ਕੁਮਾਰ ਨੇ ਕਿਹਾ ਕਿ 9 ਸਾਲ ਦੀ ਬੱਚੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ ਹੈ। ਮ੍ਰਿਤਕ ਲੜਕੀ ਦੀ ਮਾਂ ਨੇ ਦੋਸ਼ ਲਗਾਇਆ ਕਿ ਨੇੜਲੇ ਕੁਆਰਟਰ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਉਸਦੀ ਧੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸਨੂੰ ਮਾਰ ਦਿੱਤਾ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ ਬਚਿਆ, ਬੱਚਿਆਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
