ਪੰਜਾਬ ''ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ
Sunday, Sep 07, 2025 - 04:22 PM (IST)

ਤਰਨਤਾਰਨ (ਸੁਖਦੇਵ)- ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਜਾਮਾਰਾਏ ਵਿਖੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਸ਼ੇ ਦੀ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰ ਮੈਂਬਰਾਂ ਤੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਇੱਕ ਨੌਜਵਾਨ ਦਾ ਨਾਮ ਮਲਕੀਤ ਸਿੰਘ ਕੋਨੀ ਤੇ ਦੂਸਰੇ ਦਾ ਨਾਮ ਗੁਰਪ੍ਰੀਤ ਸਿੰਘ ਗੋਪੀ ਸੀ, ਜਿਨ੍ਹਾਂ ਨੂੰ ਕੋਈ ਨੇੜਲੇ ਪਿੰਡ ਦਾ ਵਿਅਕਤੀ ਨਸ਼ਾ ਦੇ ਕੇ ਗਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਭਰਾਵਾਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਇਸ ਖ਼ਬਰ ਨੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਲੋਕਾਂ ਦਾ ਕਹਿਣਾ ਭਾਵੇਂ ਸਰਕਾਰ ਲੋਕਾਂ ਨੂੰ ਬੋਲ ਰਹੀ ਕਿ ਪੰਜਾਬ ਨਸ਼ਾ ਮੁਕਤ ਕਰ ਦਿੱਤਾ ਗਿਆ ਹੈ ਪਰ ਜ਼ਮੀਨੀ ਪੱਧਰ 'ਤੇ ਨਸ਼ਾ ਘਰ-ਘਰ ਵਿੱਚ ਸਪਲਾਈ ਹੋ ਰਿਹਾ, ਜਿਸ ਨਾਲ ਹਰ ਰੋਜ਼ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ।
ਇਹ ਵੀ ਪੜ੍ਹੋ-ਪੰਜਾਬ ਦੇ ਸਕੂਲਾਂ 'ਚ ਮੁੜ ਛੁੱਟੀਆਂ ਦੇ ਵੱਧਣ ਨੂੰ ਲੈ ਕੇ ਵੱਡੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8