ਪੰਜਾਬ ''ਚ ਵੱਡੀ ਵਾਰਦਾਤ!  ਜੀ. ਟੀ.  ਰੋਡ ''ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ

Friday, May 01, 2026 - 11:39 AM (IST)

ਪੰਜਾਬ ''ਚ ਵੱਡੀ ਵਾਰਦਾਤ!  ਜੀ. ਟੀ.  ਰੋਡ ''ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ

ਕਪੂਰਥਲਾ (ਜ.ਬ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਪੂਰਥਲਾ ਦੇ ਢਿੱਲਵਾਂ ਇਲਾਕੇ 'ਚ ਜੀ. ਟੀ.  ਰੋਡ 'ਤੇ ਐਵਨ ਪੈਲੇਸ ਨੇੜੇ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ, ਸੁਭਾਨਪੁਰ ਥਾਣਾ ਵਜੋਂ ਹੋਈ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਆਪਣੀ ਕਾਰ ਦੀ ਡਰਾਈਵਰ ਸੀਟ 'ਤੇ ਬੈਠਾ ਸੀ। ਇਸੇ ਦੌਰਾਨ ਸਾਹਮਣੇ ਤੋਂ ਕਾਰ ਦੀ ਖਿੜਕੀ ਜ਼ਰੀਏ ਫਾਇਰਿੰਗ ਕੀਤੀ ਗਈ, ਜੋ ਗੋਲ਼ੀ ਸਿੱਧੀ ਉਸ 'ਤੇ ਲੱਗੀ। ਮੌਕੇ 'ਤੇ ਹੀ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਘਟਨਾ ਦੀ ਪੁਸ਼ਟੀ ਕਰਦੀ ਹੈ।

PunjabKesari

ਘਟਨਾ ਦੀ ਸੂਚਨਾ ਮਿਲਣ 'ਤੇ ਢਿੱਲਵਾਂ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਸ ਨੇ ਲਾਸ਼ ਨੂੰ ਕਪੂਰਥਲਾ ਦੋ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਪੰਜਾਬ 'ਚ ਗੋਲੀਬਾਰੀ ਅਤੇ ਕਤਲ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਕਾਨੂੰਨ ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਰੋਜ਼ਾਨਾ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ: ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ 'ਚ ਛਾਲ! ਵੇਈਂ 'ਚੋਂ ਕੱਢ ਲੋਕਾਂ ਨੇ ਕੁੱਟਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News