ਪੰਜਾਬ 'ਚ ਹੋਈ ਰੂਹ ਕੰਬਾਊ ਵਾਰਦਾਤ, ਸੁੱਤੇ ਹੋਏ ਵਿਅਕਤੀ ਦਾ ਕਤਲ ਕਰ ਕੇ ਮੰਜੇ ਨਾਲ ਬੰਨ੍ਹੀ ਲਾਸ਼

05/07/2024 10:31:09 PM

ਹੁਸ਼ਿਆਰਪੁਰ (ਅਮਰੀਕ)- ਜਿਲ੍ਹਾ ਹੁਸ਼ਿਆਰਪੁਰ 'ਚ ਇਕ ਤੋਂ ਬਾਅਦ ਇਕ ਕਈ ਰੂਹ ਕੰਬਾਊ ਵਾਰਦਾਤਾਂ ਹੋ ਰਹੀਆਂ ਹਨ, ਜਿੱਥੇ ਵੱਖ-ਵੱਖ ਥਾਵਾਂ ’ਤੇ ਇੱਕ ਲੜਕੀ ਸਮੇਤ ਤਿੰਨ ਵਿਅਕਤੀ ਕਤਲ ਕਰ ਦਿੱਤੇ ਗਏ ਹਨ। ਹੁਣ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੇਹਟੀਆਣਾ ਅਧੀਨ ਪੈਂਦੇ ਪਿੰਡ ਸਾਹਰੀ ਵਿਖੇ ਪਿੰਡ ਦੇ ਬਾਹਰਵਾਰ ਆਪਣੇ ਪਸ਼ੂਆਂ ਦੇ ਵਾੜੇ ਵਿਚ ਸੁੱਤੇ ਪਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਵਿਅਕਤੀ ਦੇ ਕਤਲ ਤੋਂ ਬਾਅਦ ਉਸ ਦੇ ਸਾਥੀ ਦੀ ਕੁੱਟਮਾਰ ਕਰ ਕੇ ਉਸ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਮੇਹਟੀਆਣਾ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾੜੇ ਵਿਚ ਬੱਝੇ ਦਰਜਨ ਦੇ ਕਰੀਬ ਪਸ਼ੂ ਵੀ ਭੇਦਭਰੀ ਹਾਲਤ ਵਿਚ ਲਾਪਤਾ ਹਨ।

ਇਹ ਵੀ ਪੜ੍ਹੋ- ਫਰਜ਼ੀ ਬੈਂਕ ਮੁਲਾਜ਼ਮ ਬਣ ਕੇ ਕਰਦੇ ਸੀ ਲੋਕਾਂ ਨਾਲ ਠੱਗੀ, ਪੁਲਸ ਨੇ ਇੰਝ ਕੀਤੇ ਕਾਬੂ

ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਰੀਆ ਬਾਬਾ (70) ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਸੁਖਵਿੰਦਰ ਸਿੰਘ (42) ਪੁੱਤਰ ਸੁਖਦੇਵ ਸਿੰਘ ਵਾਸੀ ਸਾਹਰੀ ਕੋਲ ਪਿਛਲੇ 15 ਸਾਲਾਂ ਤੋਂ ਰਹਿ ਰਿਹਾ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਸੁਖਵਿੰਦਰ ਸਿੰਘ ਦੇ ਨਾਲ ਹੀ ਪਿੰਡ ਤੋਂ ਬਾਹਰਵਾਰ ਬਣੇ ਆਪਣੇ ਪਸ਼ੂਆਂ ਦੇ ਵਾੜੇ ਵਿਚ ਸੌਣ ਆਏ ਸਨ। 

ਉਸ ਨੇ ਅੱਗੇ ਦੱਸਿਆ ਕਿ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ 4-5 ਵਿਅਕਤੀ ਅਚਾਨਕ ਉਨ੍ਹਾਂ ਦੇ ਵਾੜੇ 'ਚ ਆ ਵੜੇ ਤੇ ਆਉਂਦਿਆਂ ਹੀ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਵੀ ਸਿਰ ਵਿਚ ਸੱਟ ਲੱਗੀ ਸੀ, ਜਿਸ ਕਾਰਨ ਉਸ ਦਾ ਲਹੂ-ਲੁਹਾਨ ਹੋ ਗਿਆ। ਉਸ ਨੇ ਦੱਸਿਆ ਕਿ ਕਿਸੇ ਤਰਾਂ ਛੁੱਟ ਕੇ ਉਹ ਉੱਥੋਂ ਨਿੱਕਲ ਗਿਆ ਅਤੇ ਸੁਖਵਿੰਦਰ ਸਿੰਘ ਦੇ ਘਰ ਜਾ ਕੇ ਦੱਸਿਆ। 

ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਲੋਕ ਸਭਾ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਟਿਕਟ ਵੀ ਕੀਤੀ ਵਾਪਸ

ਉਨ੍ਹਾਂ ਦੱਸਿਆ ਕਿ ਜਦੋਂ ਉਹ ਪਰਿਵਾਰ ਵਾਲਿਆਂ ਨੂੰ ਲੈ ਕੇ ਮੌਕੇ ’ਤੇ ਪਹੁੰਚੇ ਤਾਂ ਸੁਖਵਿੰਦਰ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦੇ ਹੱਥ ਪੈਰ ਬੰਨ੍ਹ ਕੇ ਮੰਜੇ ਨਾਲ ਬੰਨ੍ਹਿਆ ਹੋਇਆ ਸੀ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਗੰਭੀਰ ਜ਼ਖ਼ਮੀ ਹਰੀਆ ਬਾਬਾ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੇ ਸਿਰ ਵਿਚ 20 ਟਾਂਕੇ ਲੱਗਣ ਦੀ ਡਾਕਟਰਾਂ ਨੇ ਪੁਸ਼ਟੀ ਕੀਤੀ ਹੈ। ਪਿੰਡ ਵਾਸੀਆਂ ਅਨੁਸਾਰ ਵਾੜੇ ਵਿਚ 10 ਦੇ ਕਰੀਬ ਮੱਝਾਂ ਅਤੇ ਹੋਰ ਪਸ਼ੂ ਹਰ ਵੇਲੇ ਬੱਝੇ ਰਹਿੰਦੇ ਹਨ, ਜਿਹੜੇ ਕਿ ਭੇਦਭਰੀ ਹਾਲਤ ਵਿਚ ਲਾਪਤਾ ਹਨ।

ਇਹ ਵੀ ਪੜ੍ਹੋ- 18 ਸਾਲਾ ਕੁੜੀ ਹੋਈ ਦਰਿੰਦਗੀ ਦਾ ਸ਼ਿਕਾਰ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਕਤਲ, ਨਗਨ ਹਾਲਤ 'ਚ ਮਿਲੀ ਲਾਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News