ਘਰ ਦੇ ਨਵੇਂ 'ਚਿਰਾਗ' ਨੂੰ ਦੇਖਣ ਹਸਪਤਾਲ ਗਏ ਪਿਓ-ਪੁੱਤ 'ਤੇ ਵਰ੍ਹਿਆ ਗੋ.ਲ਼ੀਆਂ ਦਾ ਮੀਂਹ, ਦੋਵਾਂ ਦੀ ਹੋਈ ਦਰਦਨਾਕ ਮੌਤ

Monday, Oct 21, 2024 - 05:46 AM (IST)

ਘਰ ਦੇ ਨਵੇਂ 'ਚਿਰਾਗ' ਨੂੰ ਦੇਖਣ ਹਸਪਤਾਲ ਗਏ ਪਿਓ-ਪੁੱਤ 'ਤੇ ਵਰ੍ਹਿਆ ਗੋ.ਲ਼ੀਆਂ ਦਾ ਮੀਂਹ, ਦੋਵਾਂ ਦੀ ਹੋਈ ਦਰਦਨਾਕ ਮੌਤ

ਹੁਸ਼ਿਆਰਪੁਰ (ਵਰਿੰਦਰ ਪੰਡਿਤ/ਅਮਰੀਕ)- ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਚੱਕੋਵਾਲ ਬ੍ਰਾਹਮਣਾਂ ਵਿਖੇ ਇਕ ਹਸਪਤਾਲ 'ਚ ਆਪਣੇ ਨਵਜੰਮੇ ਬੱਚੇ ਨੂੰ ਦੇਖਣ ਗਏ ਇਕ ਨੌਜਵਾਨ ਤੇ ਉਸ ਦੇ ਪਿਤਾ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਗੋਲ਼ੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। 

ਜਾਣਕਾਰੀ ਅਨੁਸਾਰ ਅਮਰਜੀਤ ਲਾਲ ਆਪਣੇ ਪਿਤਾ ਕਸ਼ਮੀਰੀ ਲਾਲ ਨਾਲ ਆਪਣੀ ਇਨੋਵਾ ਕਾਰ 'ਚ ਚੱਕੋਵਾਲ ਬ੍ਰਾਹਮਣਾਂ ਹਸਪਤਾਲ 'ਚ ਆਪਣੇ ਨਵਜੰਮੇ ਪੁੱਤਰ ਨੂੰ ਦੇਖਣ ਗਿਆ ਸੀ। ਉਸ ਨੂੰ ਦੇਖਣ ਮਗਰੋਂ ਉਹ ਜਿਵੇਂ ਹੀ ਆਪਣੀ ਕਾਰ 'ਚ ਸਵਾਰ ਹੋ ਕੇ ਵਾਪਸ ਪਰਤਣ ਲੱਗੇ ਤਾਂ ਉਨ੍ਹਾਂ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਆ ਕੇ ਗੋਲ਼ੀਆਂ ਚਲਾ ਦਿੱਤੀਆਂ। ਇਸ ਮਗਰੋਂ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਵਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਕਲਯੁਗੀ ਪੁੱਤ ਦੀ ਕਰਤੂਤ ; ਆਪਣੀ ਮਾਂ ਦਾ ਬੇਰਹਿਮੀ ਨਾਲ ਕੀਤਾ ਕ.ਤਲ, ਫ਼ਿਰ ਘਰ ਨੂੰ ਤਾਲਾ ਲਾ ਕੇ ਹੋਇਆ ਫ਼ਰਾਰ

ਜਾਣਕਾਰੀ ਮੁਤਾਬਕ ਵਾਰਦਾਤ ਸਮੇਂ ਉਨ੍ਹਾਂ ਦੇ ਨਾਲ ਗੱਡੀ 'ਚ ਅਮਰਜੀਤ ਦੇ ਭਤੀਜੇ ਵੀ ਮੌਜੂਦ ਸਨ, ਜੋ ਕਿ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਰੈਫਰ ਕਰ ਦਿੱਤਾ ਗਿਆ ਹੈ। 

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਕਸ਼ਮੀਰੀ ਲਾਲ ਦੇ ਪਰਿਵਾਰ ਦੀ ਪਹਿਲਾਂ ਤੋਂ ਹੀ ਕਿਸੇ ਨਾਲ ਰੰਜਿਸ਼ ਚੱਲਦੀ ਆ ਰਹੀ ਹੈ ਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ 'ਤੇ ਹਮਲਾ ਹੋ ਚੁੱਕਾ ਹੈ। ਹੁਣ ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ। 

ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News