ਪੰਜਾਬ ''ਚ ਹੋਈ ਵੱਡੀ ਵਾਰਦਾਤ ; ਵਿਅਕਤੀ ਨੇ DC ਦਫ਼ਤਰ ਦੇ ਬਾਹਰ ਪੈਟਰੋਲ ਛਿੜਕ ਕੇ ਲਾ ਲਈ ਖ਼ੁਦ ਨੂੰ ਅੱਗ
Tuesday, Nov 26, 2024 - 04:15 AM (IST)
ਤਰਨਤਾਰਨ (ਰਮਨ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੋਮਵਾਰ ਬਾਅਦ ਦੁਪਹਿਰ ਤਕਰੀਬਨ 3.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਇਕ ਅੰਮ੍ਰਿਤਧਾਰੀ ਬਜ਼ੁਰਗ ਵਿਅਕਤੀ ਨੇ ਪੈਟਰੋਲ ਛਿੜਕ ਕੇ ਖੁਦ ਨੂੰ ਅੱਗ ਲਗਾ ਲਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਮ੍ਰਿਤਕ ਦੀ ਪਹਿਚਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਸਥਿਤ ਪਿੰਡ ਪਿੱਦੀ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਇਕ ਅੰਮ੍ਰਿਤਧਾਰੀ ਬਜ਼ੁਰਗ, ਜਿਸ ਦੀ ਉਮਰ 60 ਤੋਂ 70 ਸਾਲ ਦੱਸੀ ਜਾ ਰਹੀ ਹੈ, ਨੇ ਅਚਾਨਕ ਆਪਣੇ ’ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਮੌਕੇ ’ਤੇ ਮੌਜੂਦ ਲੋਕਾਂ ਦੇ ਦੱਸਣ ਅਨੁਸਾਰ ਬਜ਼ੁਰਗ ਨੇ ਪੈਰਾਂ ’ਚ ਚੱਪਲਾਂ ਪਾਈਆਂ ਸਨ। ਉਸ ਨੇ ਸ੍ਰੀ ਸਾਹਿਬ ਵੀ ਪਹਿਨੀ ਹੋਈ ਸੀ।
ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ
ਡੀ.ਸੀ. ਦਫਤਰ ਵਿਖੇ ਤਾਇਨਾਤ ਕਰਮਚਾਰੀ ਨਾਨਕ ਸਿੰਘ ਵਲੋਂ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਅੱਗ ਨੇ ਬਜ਼ੁਰਗ ਨੂੰ ਬੁਰੀ ਤਰ੍ਹਾਂ ਲਪੇਟ ’ਚ ਲੈ ਲਿਆ, ਜਿਸ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਬਜ਼ੁਰਗ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮੇਨ ਸੜਕ ’ਤੇ ਖੁਦਕੁਸ਼ੀ ਕਿਉਂ ਕੀਤੀ ਗਈ, ਨੇ ਇਕ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ।
ਇਸੇ ਸਬੰਧੀ ਥਾਣਾ ਸਦਰ ਤਰਨਤਾਰਨ ਦੇ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਸੋਨਾ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਰੂਮ ਵਿਖੇ 72 ਘੰਟਿਆਂ ਲਈ ਜਮ੍ਹਾ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ! 6 ਰੁਪਏ ਦੀ ਲਾਟਰੀ ਟਿਕਟ ਤੋਂ ਕਿਸਾਨ ਨੇ ਜਿੱਤ ਲਿਆ 1 ਕਰੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e