ਪੰਜਾਬ ''ਚ ਲੋਹੜੀ ਦੀਆਂ ਖ਼ੁਸ਼ੀਆਂ ''ਚ ਪਏ ਵੈਣ, ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ (ਤਸਵੀਰਾਂ)

Tuesday, Jan 14, 2025 - 10:28 AM (IST)

ਪੰਜਾਬ ''ਚ ਲੋਹੜੀ ਦੀਆਂ ਖ਼ੁਸ਼ੀਆਂ ''ਚ ਪਏ ਵੈਣ, ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ (ਤਸਵੀਰਾਂ)

ਮੋਹਾਲੀ (ਨਿਆਮਿਆਂ, ਸੰਦੀਪ) : ਏਅਰਪੋਰਟ ਰੋਡ ’ਤੇ ਟੀ. ਡੀ. ਆਈ. ਸਿਟੀ ਦੇ ਸੈਕਟਰ-118 'ਚ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਅਚਾਨਕ ਢਹਿ ਗਿਆ। ਇਸ ਦੌਰਾਨ ਇਸ ਲੈਂਟਰ ’ਤੇ ਕੰਮ ਕਰ ਰਹੇ 2 ਮਜ਼ਦੂਰ ਮਲਬੇ ਹੇਠ ਦੱਬ ਗਏ, ਜਦੋਂ ਕਿ ਬਾਕੀ 2 ਮਜ਼ਦੂਰਾਂ ਨੇ ਉੱਥੋਂ ਛਾਲ ਮਾਰ ਕੇ ਆਪਣੇ ਆਪ ਨੂੰ ਬਚਾਇਆ ਪਰ ਇਸ ਦੌਰਾਨ ਉਹ ਵੀ ਜ਼ਖਮੀ ਹੋ ਗਏ। ਇਹ ਘਟਨਾ ਸ਼ਾਮ 4:30 ਵਜੇ ਵਾਪਰੀ। ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਇੱਕ ਮਜ਼ਦੂਰ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸਦੀ ਪਛਾਣ ਜਸਵਿੰਦਰ ਸਿੰਘ (41) ਵਾਸੀ ਚੂਹੜਮਾਜਰਾ ਵਜੋਂ ਹੋਈ ਹੈ। ਹਾਦਸੇ 'ਚ ਜ਼ਖਮੀਆਂ ਵਿਚ ਐਰੋਸਿਟੀ ਨਿਵਾਸੀ ਉਦੈ ਪਾਸਵਾਨ (42), ਕਰਨ ਕੁਮਾਰ (30), ਕੁਲਦੀਪ ਪਾਸਵਾਨ (25) ਸ਼ਾਮਲ ਹਨ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਵਾਹਨ ਚਾਲਕ ਸਾਵਧਾਨ! ਛੇਤੀ ਕਰ ਲਓ ਇਹ ਕੰਮ ਨਹੀਂ ਤਾਂ...

PunjabKesari

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਦੇਰ ਸ਼ਾਮ ਦਿੱਤੀ। ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਕਿਹਾ ਕਿ ਜਿਵੇਂ ਹੀ ਲੈਂਟਰ ਦੇ ਡਿੱਗਣ ਦੀ ਸੂਚਨਾ ਪ੍ਰਸ਼ਾਸਨ ਤੱਕ ਪਹੁੰਚੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਨੇ ਤੁਰੰਤ ਐੱਸ. ਡੀ. ਐੱਮ. ਦਮਨਦੀਪ ਕੌਰ ਅਤੇ ਡੀ. ਐੱਸ.ਪੀ. ਖਰੜ-1 ਨੇ ਕਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਬਚਾਅ ਕਾਰਜ ਸ਼ੁਰੂ ਕੀਤਾ। ਏ. ਡੀ. ਸੀ. ਨੇ ਕਿਹਾ ਕਿ ਲੈਂਟਰ ਦੇ ਡਿੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਢੁੱਕਵੀਂ ਜਾਂਚ ਕੀਤੀ ਜਾਵੇਗੀ। ਡੀ. ਐੱਸ. ਪੀ. ਕਰਨ ਸਿੰਘ ਸੰਧੂ ਨੇ ਕਿਹਾ ਕਿ ਬਚਾਅ ਕਾਰਜ ਖ਼ਤਮ ਹੋ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸ਼ੋਅਰੂਮ ਦੀ ਗਰਾਊਂਡ ਬਣ ਦੇ ਤਿਆਰ ਹੋ ਚੁੱਕੀ ਸੀ। ਪਹਿਲੀ ਮੰਜ਼ਿਲ ਦਾ ਲੈਂਟਰ ਪੈ ਚੁੱਕਿਆ ਸੀ ਅਤੇ ਇਹ ਹਾਲੇ ਪੂਰੀ ਤਰ੍ਹਾਂ ਸੁੱਕਿਆ ਨਹੀਂ ਸੀ। ਇਸ ਦੌਰਾਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : Good News : ਪੰਜਾਬ 'ਚ ਆ ਰਿਹਾ ਵੱਡਾ ਪ੍ਰਾਜੈਕਟ! ਜ਼ਮੀਨਾਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ

PunjabKesari

ਇਸ ਦੌਰਾਨ ਉੱਥੇ ਕੰਮ ਚੱਲ ਰਿਹਾ ਸੀ ਪਰ ਕਿਸੇ ਕਾਰਨ ਕਰਕੇ ਪਹਿਲੀ ਮੰਜ਼ਿਲ ਦਾ ਲੈਂਟਰ ਅਚਾਨਕ ਡਿੱਗ ਗਿਆ। ਜਿਸ ਕਾਰਨ ਦੂਜੀ ਮੰਜ਼ਿਲ ਦੇ ਲੈਟਰ ਦਾ ਢਾਂਚਾ ਵੀ ਡਿੱਗ ਗਿਆ। ਉੱਥੇ ਕੰਮ ਕਰ ਰਹੇ ਚਾਰ ਮਜ਼ਦੂਰ ਲੈਂਟਰ ਅਤੇ ਢਾਂਚਾ ਡਿੱਗਣ ਦੇ ਮਲਬੇ ਹੇਠ ਦੱਬ ਗਏ, ਜਦੋਂ ਕਿ ਚਾਰ ਮਜ਼ਦੂਰਾਂ ਨੇ ਕਿਸੇ ਤਰ੍ਹਾਂ ਉੱਥੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਇਸ ਬਾਰੇ ਪੁਲਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਅਤੇ ਤੁਰੰਤ ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਉੱਥੇ ਮੌਜੂਦ ਜੇ. ਸੀ. ਬੀ. ਦੀ ਮਦਦ ਨਾਲ ਮਲਬਾ ਤੁਰੰਤ ਹਟਾ ਦਿੱਤਾ ਗਿਆ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਇੱਕ ਦੀ ਮੌਤ ਹੋ ਗਈ, ਬਾਕੀ 3 ਦਾ ਇਲਾਜ ਜਾਰੀ ਹੈ।
ਪਹਿਲਾਂ ਸੋਹਾਣਾ 'ਚ ਡਿੱਗੀ ਸੀ ਇਮਾਰਤ 
ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਸੋਹਾਣਾ ਪਿੰਡ ਵਿਚ ਇੱਕ 6 ਮੰਜ਼ਿਲਾ ਇਮਾਰਤ ਡਿੱਗ ਗਈ ਸੀ। ਇਸ ਹਾਦਸੇ ਵਿਚ ਅੰਬਾਲਾ ਦੇ ਰਹਿਣ ਵਾਲੇ ਅਭਿਸ਼ੇਕ ਅਤੇ ਸ਼ਿਮਲਾ ਦੀ ਇੱਕ ਕੁੜੀ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਪੁਲਸ ਨੇ ਇਮਾਰਤ ਦੇ ਦੋਹਾਂ ਮਾਲਕਾਂ ਖ਼ਿਲਾਫ਼ ਬਣਦੀ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਹੁਣ ਇਹ ਹਾਦਸਾ ਵਾਪਰ ਗਿਆ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News