ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਚੱਲਦੇ ਵਿਆਹ 'ਚ ਆਏ ਨੌਜਵਾਨਾਂ ਨੇ ਚਲਾ'ਤੀਆਂ ਗੋਲ਼ੀਆਂ
Wednesday, Feb 12, 2025 - 03:55 AM (IST)
![ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਚੱਲਦੇ ਵਿਆਹ 'ਚ ਆਏ ਨੌਜਵਾਨਾਂ ਨੇ ਚਲਾ'ਤੀਆਂ ਗੋਲ਼ੀਆਂ](https://static.jagbani.com/multimedia/2025_2image_02_55_200049746firingpistolgun.jpg)
ਗੜ੍ਹਦੀਵਾਲਾ (ਮੁਨਿੰਦਰ)- ਪੰਜਾਬ ਸਰਕਾਰ ਵੱਲੋਂ ਅਸਲੇ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਣਿਆਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਪਰ ਇਸ ਦੇ ਬਾਵਜੂਦ ਪਿੰਡ ਖੁਰਦਾਂ ਵਿਖੇ ਕੁਝ ਨੌਜਵਾਨਾਂ ਵਲੋਂ ਵਿਆਹ ਸਮਾਗਮ 'ਚ ਗਾਣਿਆਂ 'ਤੇ ਅਸਲੇ ਨਾਲ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਆਹ ਦੇ ਫੰਕਸ਼ਨ ਵਿੱਚ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਫਿਲਹਾਲ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ਨੌਜਵਾਨਾਂ 'ਤੇ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਖੁਰਦਾਂ ਦੇ ਸਰਪੰਚ ਜਸਪਾਲ ਸਿੰਘ ਦੇ ਛੋਟੇ ਪੁੱਤਰ ਮਨਪ੍ਰੀਤ ਸਿੰਘ ਦੇ ਵਿਆਹ ਫੰਕਸ਼ਨ ਦੀ ਪਾਰਟੀ ਚੱਲ ਰਹੀ ਸੀ ਅਤੇ ਡੀ.ਜੇ. ਲਾ ਕੇ ਉਨ੍ਹਾਂ ਦੇ ਪਰਿਵਾਰ ਤੇ ਹੋਰ ਰਿਸ਼ਤੇਦਾਰਾਂ ਭੰਗੜਾ ਪਾ ਰਹੇ ਸਨ। ਇਸੇ ਦੌਰਾਨ ਗੁਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਸਪਾਲ ਸਿੰਘ ਨਿਵਾਸੀ ਪਿੰਡ ਖੁਰਦਾਂ ਅਤੇ ਉਸ ਦੇ ਨਾਲ 3-4 ਹੋਰ ਅਣਪਛਾਤੇ ਨੌਜਵਾਨਾਂ ਨੇ ਸਮਾਗਮ 'ਚ ਆ ਕੇ ਫਾਇਰ ਕੱਢ ਦਿੱਤੇ।
ਇਹ ਵੀ ਪੜ੍ਹੋ- 'ਡੰਕੀ' ਦੇ ਚੱਕਰਵਿਊ 'ਚ ਫ਼ਸਿਆ ਇਕ ਹੋਰ ਮਾਂ ਦਾ ਪੁੱਤ, ਜੰਗਲਾਂ 'ਚੋਂ ਫ਼ੋਨ ਕਰ ਕੇ ਲਾ ਰਿਹਾ ਬਚਾਉਣ ਦੀ ਗੁਹਾਰ
ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਸ ਵੱਲੋਂ ਤੁਰੰਤ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਉਰਫ ਹੈਪੀ ਅਤੇ 3-4 ਹੋਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸੰਬੰਧੀ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਮਾਮਲੇ 'ਚ ਗੁਰਪ੍ਰੀਤ ਸਿੰਘ ਹੈਪੀ ਅਤੇ ਹੋਰ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇੱਕ ਪਿਸਟਲ ਤੇ ਗੰਨ ਵੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਜਿਹੜੇ ਨੌਜਵਾਨਾਂ ਨੇ ਹਵਾਈ ਫਾਇਰ ਕੀਤੇ ਹਨ ਉਹ ਫਿਲਹਾਲ ਘਰੋਂ ਫਰਾਰ ਹਨ ਤੇ ਇਨ੍ਹਾ ਨੌਜਵਾਨਾਂ ਨੂੰ ਜਲਦ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਅਸਲਾ ਲਾਈਸੈਂਸ ਵੀ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਨਾਲ ਇਕ ਤਾਂ ਮਾਹੌਲ ਖਰਾਬ ਹੁੰਦਾ ਹੈ ਤੇ ਦੂਜਾ ਸਮਾਜ ਵਿੱਚ ਗਲਤ ਸੰਦੇਸ਼ ਵੀ ਜਾਂਦਾ ਹੈ। ਇਸ ਲਈ ਇਸ ਸਬੰਧੀ ਬਣਾਏ ਗਏ ਐਕਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- India's Got Latent 'ਚ ਜਾ ਕੇ ਬੁਰਾ ਫ਼ਸਿਆ ਰਣਵੀਰ ਅਲਾਹਾਬਾਦੀਆ, BPraak ਨੇ ਰੱਦ ਕੀਤਾ Podcast
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e