ਪੰਜਾਬ ''ਚ ਹੋ ਗਈ ਵੱਡੀ ਵਾਰਦਾਤ, ਅੱਧੀ ਰਾਤੀਂ ਚੱਲ ਗਈਆਂ ਗੋਲ਼ੀਆਂ
Sunday, Feb 16, 2025 - 10:44 PM (IST)

ਜਲੰਧਰ (ਕੁੰਦਨ/ਪੰਕਜ/ਮਹਾਜਨ)- ਪੰਜਾਬ ਦੇ ਜਲੰਧਰ ਸ਼ਹਿਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਕਸੂਦਾਂ ਫਲਾਈਓਵਰ ਵਿਖੇ 2 ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ।
ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਇਹ ਤਕਰਾਰ ਇੰਨੀ ਵਧ ਗਈ ਕਿ ਇਕ ਧਿਰ ਨੇ ਦੂਜੀ ਧਿਰ 'ਤੇ ਗੋਲ਼ੀਆਂ ਵੀ ਚਲਾ ਦਿੱਤੀਆਂ। ਗੋਲ਼ੀਆਂ ਦੀ ਆਵਾਜ਼ ਸੁਣ ਕੇ ਇਲਾਕੇ 'ਚ ਹਾਹਾਕਾਰ ਮਚ ਗਈ, ਜਿਸ ਮਗਰੋਂ ਦੋਵੇਂ ਧਿਰਾਂ ਮੌਕੇ ਤੋਂ ਫਰਾਰ ਹੋ ਗਈਆਂ।
ਇਹ ਵੀ ਪੜ੍ਹੋ- '40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਕਿਵੇਂ ਲਾਹਾਂਗੇ ਕਰਜ਼ਾ....', ਕੈਮਰੇ ਅੱਗੇ ਫੁੱਟ-ਫੁੱਟ ਰੋਇਆ ਪਿਓ
ਇਸ ਝਗੜੇ ਦੌਰਾਨ ਹੋਈ ਝੜਪ 'ਚ ਬਸਤੀ ਗੁਜ਼ਾਂ ਦੇ ਰਹਿਣ ਵਾਲਾ ਨੌਜਵਾਨ ਮਨਮੀਤ ਤੇਜ਼ਧਾਰ ਹਥਿਆਰਾਂ ਦੇ ਹਮਲੇ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਮਨਮੀਤ ਆਪਣੇ ਦੋਸਤਾਂ ਨਾਲ ਬਾਹਰ ਗਿਆ ਸੀ, ਜਿਸ ਮਗਰੋਂ ਉਨ੍ਹਾਂ ਨੂੰ ਫੋ਼ਨ ਆਇਆ ਕਿ ਮਨਮੀਤ 'ਤੇ ਹਮਲਾ ਹੋ ਗਿਆ ਹੈ ਤੇ ਉਹ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਵਾਰਦਾਤ ਦੀ ਖ਼ਬਰ ਮਿਲਦਿਆਂ ਹੀ ਪੁਲਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ ਕਰਾਉਣ ਗਿਆ ਸੀ ਮੁੰਡਾ, ਉੱਤੋਂ ਆ ਗਈ ਮਸ਼ੂਕ, ਸਹੇਲੀਆਂ ਨਾਲ ਮਿਲ ਰੱਜ ਕੇ ਕੱਢਿਆ ਜਲੂਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e