ਪੰਜਾਬ ''ਚ ਵਾਪਰਿਆ ਭਿਆਨਕ ਹਾਦਸਾ ; ਮਹਾਕੁੰਭ ਤੋਂ ਵਾਪਸ ਆਉਂਦੇ ਸਮੇਂ ਤਬਾਹ ਹੋ ਗਿਆ ਪੂਰਾ ਪਰਿਵਾਰ
Monday, Feb 24, 2025 - 02:54 AM (IST)

ਮੰਡੀ ਗੋਬਿੰਦਗੜ੍ਹ (ਸੁਰੇਸ਼)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਰਹਿੰਦ ਸਾਈਡ ਜੀ.ਟੀ. ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਛੋਟੀ ਬੱਚੀ ਸਮੇਤ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਜਾਣ ਦੀ ਬੇਹੱਦ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਦਕਿ ਇਕ ਔਰਤ ਗੰਭੀਰ ਜ਼ਖਮੀ ਹੋ ਗਈ।
ਹਾਦਸੇ ਦਾ ਸ਼ਿਕਾਰ ਹੋਣ ਵਾਲੀ ਕਾਰ ’ਚ ਲੁਧਿਆਣਾ ਦਾ ਇਕ ਪਰਿਵਾਰ ਸਵਾਰ ਸੀ, ਜੋ ਮਹਾਕੁੰਭ ਮੇਲੇ ਤੋਂ ਵਾਪਸ ਲੁਧਿਆਣਾ ਆ ਰਿਹਾ ਸੀ। ਸੀ.ਸੀ.ਟੀ.ਵੀ. ਫੁਟੇਜ ’ਚ ਦੇਖਿਆ ਜਾ ਸਕਦਾ ਹੈ ਕਿ ਕਾਰ ਸਰਹਿੰਦ ਵਾਲੇ ਪਾਸਿਓਂ ਆ ਰਹੀ ਸੀ, ਜੋ ਸਥਾਨਕ ਗੋਲਡਨ ਹਾਈਟਸ ਹੋਟਲ ਦੇ ਸਾਹਮਣੇ ਜੀ.ਟੀ. ਰੋਡ ਵਿਚਾਲੇ ਬਣੇ ਡਿਵਾਈਡਰ ਨਾਲ ਟਕਰਾ ਗਈ।
ਇਹ ਵੀ ਪੜ੍ਹੋ- 'ਡੌਂਕੀ' ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਸੋਹਣਾ ਪੁੱਤ, ਅਮਰੀਕਾ ਜਾਂਦੇ ਨੂੰ ਰਸਤੇ 'ਚੋਂ ਹੀ ਲੈ ਗਿਆ 'ਕਾਲ਼'
ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਸਥਾਨਕ ਸਬ-ਡਵੀਜ਼ਨਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਇਕ ਛੋਟੀ ਬੱਚੀ, ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਇਕ ਗੰਭੀਰ ਜ਼ਖਮੀ ਔਰਤ ਨੂੰ ਕਿਸੇ ਹੋਰ ਹਸਪਤਾਲ ਲਈ ਰੈਫਰ ਕਰ ਦਿੱਤਾ।
ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਰਾਮੇਸ਼ਵਰ ਸ਼ਾਹ, ਦਿਨੇਸ਼ ਸ਼ਾਹ, ਮੀਨਾ ਦੇਵੀ ਅਤੇ ਇਕ ਛੋਟੀ ਬੱਚੀ ਵਜੋਂ ਅਤੇ ਜ਼ਖਮੀ ਔਰਤ ਦੀ ਪਛਾਣ ਰੁਚੀ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਕੁਝ ਲੋਕ ਹਾਦਸੇ ਦਾ ਸ਼ਿਕਾਰ ਹੋਈ ਕਾਰ ਦਾ ਸਾਮਾਨ, ਜਿਸ ਵਿਚ ਬੈਟਰੀ ਤੇ ਹੋਰ ਸਾਮਾਨ ਵੀ ਸ਼ਾਮਲ ਸੀ, ਲੈ ਕੇ ਭੱਜਦੇ ਦੇਖੇ ਗਏ, ਜਿਨ੍ਹਾਂ ਵਿਚੋਂ ਇਕ ਨੂੰ ਪੁਲਸ ਨੇ ਮੌਕੇ ’ਤੇ ਹੀ ਫੜ ਲਿਆ।
ਇਹ ਵੀ ਪੜ੍ਹੋ- 'ਡੌਂਕੀ' ਲਾ ਕੇ ਕੈਨੇਡਾ ਜਾਂਦੇ ਨੌਜਵਾਨ ਦੀ ਰਸਤੇ 'ਚ ਹੋ ਗਈ ਮੌਤ, ਹੁਣ ਪੁਲਸ ਨੇ ਕਰ'ਤੀ ਸਖ਼ਤ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e