ਪੰਜਾਬ ''ਚ ਵਾਪਰ ਗਿਆ ਭਿਆਨਕ ਹਾਦਸਾ ; ਪੇਕੇ ਪਿੰਡ ਤੋਂ ਆਉਂਦਿਆਂ ਮਾਂ-ਧੀ ਦੀ ਰਸਤੇ ''ਚ ਹੀ ਹੋ ਗਈ ਦਰਦਨਾਕ ਮੌਤ
Sunday, Mar 30, 2025 - 03:13 PM (IST)

ਬਟਾਲਾ (ਸਾਹਿਲ)- ਪੰਜਾਬ ਦੇ ਬਟਾਲਾ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪਣੇ ਘਰ ਜਾ ਰਹੀ ਮਾਂ-ਧੀ ਦੀ ਇਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਸ਼ਰਨਜੀਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ ਧੀਰ ਆਪਣੀ ਧੀ ਨਵਲਪ੍ਰੀਤ ਕੌਰ ਦੇ ਨਾਲ ਆਪਣੀ ਪੇਕੇ ਪਿੰਡ ਡੁੱਲਟਾਂ ਤੋਂ ਸਕੂਟਰੀ ’ਤੇ ਵਾਪਸ ਆਪਣੇ ਘਰ ਆ ਰਹੀ ਸੀ। ਜਦੋਂ ਇਹ ਮਾਂ-ਧੀ ਬਟਾਲਾ ਦੇ ਨਜ਼ਦੀਕੀ ਕਸਬਾ ਅਲੀਵਾਲ ਕੋਲ ਪਹੁੰਚੀਆਂ ਤਾਂ ਬਟਾਲਾ ਸਾਈਡ ਤੋਂ ਆ ਰਹੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਵਿਦੇਸ਼ 'ਚ ਕੰਮ ਕਰਦੇ ਪੰਜਾਬੀ ਨੂੰ ਛੁੱਟੀ ਮੰਗਣਾ ਪੈ ਗਿਆ ਮਹਿੰਗਾ, ਕੰਪਨੀ ਨੇ ਘਰ ਦੀ ਬਜਾਏ ਭੇਜ'ਤਾ ਜੇਲ੍ਹ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਲੀਵਾਲ ਦੇ ਐੱਸ.ਆਈ ਨਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਮਾਂ-ਧੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਵਾਹਨ ਦੀ ਤਲਾਸ਼ ਕਰਨੀ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 1,700 ਜਾਨਾਂ ਲੈ ਕੇ ਵੀ ਨਹੀਂ ਰੁਕ ਰਹੀ ਕੁਦਰਤ ਦੀ ਕਰੋਪੀ ! ਇਕ ਵਾਰ ਫ਼ਿਰ ਕੰਬ ਗਈ ਮਿਆਂਮਾਰ ਦੀ ਧਰਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e