ਸਵੇਰੇ-ਸਵੇਰੇ ਪੰਜਾਬ ''ਚ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
Tuesday, May 20, 2025 - 08:33 AM (IST)

ਜਲੰਧਰ (ਸੁਨੀਲ ਮਹਾਜਨ)- ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਵੇਰੇ-ਸਵੇਰੇ ਜਲੰਧਰ ਦਿਹਾਤ ਪੁਲਸ ਤੇ ਗੈਂਗਸਟਰ ਵਿਚਾਲੇ ਐਨਕਾਊਂਟਰ ਹੋ ਗਿਆ ਤੇ ਦੋਵਾਂ ਵਿਚਾਲੇ ਗੋਲ਼ੀਆਂ ਚੱਲ ਗਈਆਂ।
ਜਾਣਕਾਰੀ ਅਨੁਸਾਰ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਆਦਮਪੁਰ ਦੇ ਕਾਲਰਾ ਮੋੜ 'ਤੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਨਾਕਾ ਲੱਗਾ ਦੇਖ ਕੇ ਬੋਲੈਰੋ ਪਿਕਅੱਪ 'ਚ ਸਵਾਰ ਨੌਜਵਾਨ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਪੁਲਸ ਟੀਮ 'ਤੇ ਗੋਲ਼ੀਆਂ ਚਲਾ ਦਿੱਤੀਆਂ।
ਜਵਾਬੀ ਕਾਰਵਾਈ ਕਰਦੇ ਹੋਏ ਡੀ.ਐੱਸ.ਪੀ. ਡਿਟੈਕਟਿਵ ਇੰਦਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਵੀ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇਕ ਗੋਲ਼ੀ ਨੌਜਵਾਨ ਦੇ ਪੈਰ 'ਤੇ ਜਾ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ, ਜਿਸ ਮਗਰੋਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ।
ਮੁਕਾਬਲੇ ਦੀ ਸੂਚਨਾ ਮਿਲਦੇ ਹੀ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਮੌਕੇ 'ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਛਾਣਬੀਣ ਕਰ ਰਹੇ ਹਨ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਪੰਮਾ ਵਾਸੀ ਬਿੰਜੋ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਪਹਿਲਾਂ ਹੀ 15 ਤੋਂ ਵੱਧ ਮਾਮਲੇ ਦਰਜ ਹਨ ਤੇ ਦੱਸਿਆ ਜਾ ਰਿਹਾ ਹੈ ਕਿ ਉਹ ਗੈਂਗਸਟਰ ਦਿਲਪ੍ਰੀਤ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ। ਪੁਲਸ ਨੇ ਉਸ ਕੋਲੋਂ ਮੌਕੇ ਤੋਂ 2 ਪਿਸਤੌਲ ਤੇ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਕਾਰਵਾਈ ਪੁਲਸ ਕਰ ਰਹੀ ਹੈ।
ਇਹ ਵੀ ਪੜ੍ਹੋ- 50 ਫ਼ੀਸਦੀ ਤੱਕ ਮਹਿੰਗੀ ਹੋ ਜਾਵੇਗੀ ਪ੍ਰਾਪਰਟੀ ! ਭਲਕੇ ਤੋਂ ਜਾਰੀ ਹੋ ਜਾਣਗੇ ਨਵੇਂ ਕੁਲੈਕਟਰ ਰੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e