ਪੰਜਾਬ ''ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
Sunday, May 25, 2025 - 04:47 PM (IST)

ਜਲੰਧਰ- ਜਲੰਧਰ ਵਿੱਚ ਨੌਜਵਾਨਾਂ ਵੱਲੋਂ ਸ਼ਰੇਆਮ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਜੌਹਲ ਮਾਰਕਿਟ ਸਥਿਤ ਬਾਬਾ ਚਿਕਨ ਵਿਖੇ ਚਿਕਨ ਖ਼ਰੀਦਣ ਆਏ ਕੁਝ ਨੌਜਵਾਨਾਂ ਅਤੇ ਇਕ ਨੌਜਵਾਨ ਵਿਚਕਾਰ ਝਗੜਾ ਹੋਣ ਤੋਂ ਬਾਅਦ ਵਾਪਰੀ। ਇਸ ਸਬੰਧ 'ਚ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਛੋਟੀ ਬਾਰਾਦਰੀ ਦੇ ਰਹਿਣ ਵਾਲੇ ਨੀਰਜ ਨੇ ਕਿਹਾ ਕਿ ਉਹ ਰਾਤ ਨੂੰ ਬਾਬਾ ਚਿਕਨ ਦੇ ਬਾਹਰ ਆਰਡਰ ਲੈਣ ਲਈ ਖੜ੍ਹਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਝੜਪ ਹੋ ਗਈ ਅਤੇ ਇਕ ਨੌਜਵਾਨ ਨੇ ਹਵਾ ਵਿੱਚ ਗੋਲ਼ੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਉਹ ਮੌਕੇ ਤੋਂ ਭੱਜ ਗਿਆ। ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਵਪਾਰੀਆਂ ਲਈ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e