Big Breaking: ਪੰਜਾਬ ''ਚ ਸਾਬਕਾ ਸਰਪੰਚ ਦਾ ਗੋਲ਼ੀ ਮਾਰ ਕੇ ਕਤਲ
Saturday, Oct 04, 2025 - 05:25 PM (IST)

ਬਰਨਾਲਾ (ਪੁਨੀਤ): ਬਰਨਾਲਾ ਦੇ ਸ਼ਹਿਣਾ ਕਸਬੇ ਵਿਚ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਪਿੰਡ ਦੇ ਬੱਸ ਸਟੈਂਡ 'ਚ ਵਾਪਰੀ ਹੈ। ਦੱਸ ਦਈਏ ਕਿ ਸੁਖਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਦਾ ਹਿੱਸਾ ਸੀ, ਪਰ ਕੁਝ ਦੇਰ ਪਹਿਲਾਂ ਹੀ ਉਹ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨਾਲ ਕੰਮ ਕਰ ਰਿਹਾ ਸੀ। ਫ਼ਿਲਹਾਲ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ...
(ਖ਼ਬਰ ਅਪਡੇਟ ਕੀਤੀ ਜਾ ਰਹੀ ਹੈ)