ਪੰਜਾਬ: ਘਰ ''ਚ ਵੜ ਕੇ ਗੋਲ਼ੀਆਂ ਨਾਲ ਭੁੰਨ੍ਹ''ਤਾ ਮੁੰਡਾ! ਹੈਰਾਨ ਕਰੇਗੀ ਵਜ੍ਹਾ
Wednesday, Feb 18, 2026 - 04:09 PM (IST)
ਲਹਿਰਾਗਾਗਾ (ਗਰਗ): ਹਲਕਾ ਲਹਿਰਾ ਦੇ ਪਿੰਡ ਲਹਿਲ ਕਲਾਂ ਵਿਖੇ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਇਕ ਘਰ ਵਿਚ ਵੜ ਕੇ ਇਕ 28 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ 'ਚ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰਦਿਆਂ ਡੀ.ਐੱਸ.ਪੀ. ਰਣਵੀਰ ਸਿੰਘ, ਥਾਣਾ ਇੰਚਾਰਜ ਮਨਪ੍ਰੀਤ ਸਿੰਘ ਅਤੇ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਵੱਖ-ਵੱਖ ਥਿਊਰੀਆਂ ਤੇ ਕੰਮ ਕਰਦਿਆਂ ਮਹਿਜ ਪੰਜ ਛੇ ਘੰਟਿਆਂ ਵਿਚ ਹੀ ਮਾਮਲੇ ਨੂੰ ਟਰੇਸ ਕਰ ਲਿਆ ਗੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਣਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਸ ਨੇ ਵੱਖ-ਵੱਖ ਥਿਊਰੀਆਂ ਤੇ ਕੰਮ ਕਰਦਿਆਂ ਬੀਤੀ ਰਾਤ ਲਹਿਲ ਕਲਾਂ ਵਿਖੇ ਨੌਜਵਾਨ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਸੁਖਚੈਨ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ, ਮ੍ਰਿਤਕ ਦਾ ਸਾਲਾ ਹਰਮਨਦੀਪ ਸਿੰਘ ਵਾਸੀ ਤਲਵਾੜਾ (ਹਰਿਆਣਾ ) ਆਪਣੀ ਭੈਣ ਦੀ ਲਵ ਮੈਰਿਜ ਤੋਂ ਖਫਾ ਸੀ, ਜੋ ਕਿ ਉਕਤ ਘਟਨਾ ਵਿਚ ਮਾਸਟਰਮਾਂਈਡ ਹੈ, ਜਿਸ ਦੇ ਚਲਦੇ ਪੁਲਸ ਨੇ ਮ੍ਰਿਤਕ ਦੇ ਸਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਦੋ ਨਕਾਬਪੋਸ਼ਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਸੰਸਕਾਰ ਕਰ ਦਿੱਤਾ ਜਾਵੇਗਾ।
