ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
Saturday, Mar 14, 2026 - 07:02 PM (IST)
ਗੋਰਾਇਆ (ਮੁਨੀਸ਼ ਬਾਵਾ)- ਗੋਰਾਇਆ ਦੇ ਨੇੜਲੇ ਪਿੰਡ ਘੁੜਕਾ ਵਿਖੇ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਇਕ ਪ੍ਰਵਾਸੀ ਮਜ਼ਦੂਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਡੀ. ਐੱਸ. ਪੀ. ਫਿਲੌਰ ਭਾਰਤ ਮਸੀਹ ਲੱਧੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਪੁਲਸ ਨੂੰ 112 'ਤੇ ਟਰੈਕਟਰ ਵਰਕਸ਼ਾਪ ਦੇ ਮਾਲਕ ਨੇ ਇਤਲਾਹ ਦਿੱਤੀ ਕਿ ਉਸ ਦੇ ਵਰਕਸ਼ਾਪ ਵਿੱਚ ਦੋ ਲੋਕਾਂ 'ਚ ਝਗੜਾ ਹੋਇਆ, ਜਿਸ 'ਚ ਇਕ ਪ੍ਰਵਾਸੀ ਮਜ਼ਦੂਰ ਅਤੇ ਇਕ ਜ਼ਿਮੀਦਾਰ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਕੇ ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਤਿੰਨ ਦੇ ਕਰੀਬ ਗੋਲ਼ੀਆਂ ਚੱਲੀਆਂ, ਜਿਸ ਵਿੱਚ ਦੋ ਗੋਲ਼ੀਆਂ ਸਿੱਧਾ ਪ੍ਰਵਾਸੀ ਦੇ ਲੱਗੀਆਂ ਅਤੇ ਇਕ ਹਵਾਈ ਫਾਇਰ ਹੋਇਆ। ਤਫ਼ਦੀਸ਼ ਵਿੱਚ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਪ੍ਰਵਾਸੀ ਮਜ਼ਦੂਰ ਮਨੋਜ ਕਿਸਾਨ ਜਸਪ੍ਰੀਤ ਜੱਸਾ ਦੇ ਘਰ ਕੰਮ ਕਰ ਰਿਹਾ ਸੀ, ਜਿੱਥੇ ਥੋੜ੍ਹੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਸੀ ਵਿਵਾਦ ਹੋਇਆ ਅਤੇ ਝਗੜਾ ਵੱਧ ਗਿਆ, ਜੋ ਲੜਦੇ ਹੋਏ ਸੜਕ ਤੋਂ ਵਰਕਸ਼ਾਪ 'ਚ ਆ ਗਏ।
ਇਹ ਵੀ ਪੜ੍ਹੋ: ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ 'ਚ ਲਿਖਿਆ...
ਟਰੈਕਟਰ ਵਰਕਸ਼ਾਪ ਦੇ ਅੰਦਰ ਹੀ ਪ੍ਰਵਾਸੀ ਮਨੋਜ ਨੇ ਰਾਡ ਨਾਲ ਜਸਪ੍ਰੀਤ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਸਪ੍ਰੀਤ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਉਸ 'ਤੇ ਫਾਇਰ ਕਰ ਦਿੱਤਾ, ਜਿਸ ਨਾਲ ਦੋ ਗੋਲ਼ੀਆਂ ਮਨੋਜ ਦੇ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਜਸਪ੍ਰੀਤ ਜੱਸਾ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਨੋਜ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅਮਿਤ ਸ਼ਾਹ ਦੇ ਇਕੱਲੇ ਚੋਣ ਲੜਣ ਦੇ ਬਿਆਨ ਪਿੱਛੋਂ ਸੁਖਬੀਰ ਬਾਦਲ ਦੀ ਭਾਜਪਾ ਨੂੰ ਦੋ-ਟੁੱਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
