ਪੰਜਾਬ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ ''ਤੇ...

Sunday, Apr 12, 2026 - 03:28 PM (IST)

ਪੰਜਾਬ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ ''ਤੇ...

ਅੰਮ੍ਰਿਤਸਰ (ਗੁਰਪ੍ਰੀਤ): ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਹੋਰ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਮੁਸਤਫਾਬਾਦ ਇਲਾਕੇ ਵਿੱਚ ਦਿਨ-ਦਿਹਾੜੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਕੱਪੜਾ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਪੀੜਤ ਜੋ ਕਿ “ਮਦਨ ਕਲੋਥ ਹਾਊਸ” ਦਾ ਮਾਲਕ ਹੈ, ਦੇ ਮੁਤਾਬਕ ਇਹ ਘਟਨਾ ਕਰੀਬ ਦੁਪਹਿਰ 12:30 ਵਜੇ ਵਾਪਰੀ। ਚਾਰ ਨੌਜਵਾਨ ਮੂੰਹ ਢੱਕ ਕੇ ਪਹਿਲਾਂ ਦੁਕਾਨ ਦੇ ਆਲੇ-ਦੁਆਲੇ ਘੁੰਮਦੇ ਰਹੇ ਅਤੇ ਫਿਰ ਗਾਹਕ ਬਣ ਕੇ ਅੰਦਰ ਦਾਖ਼ਲ ਹੋਏ। ਜਿਵੇਂ ਹੀ ਦੁਕਾਨ ਵਿੱਚ ਮੌਜੂਦ ਹੋਰ ਗਾਹਕ ਬਾਹਰ ਨਿਕਲੇ, ਉਨ੍ਹਾਂ ਨੇ ਅਚਾਨਕ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਦੁਕਾਨਦਾਰ ਦੇ ਸਿਰ ਅਤੇ ਹੱਥਾਂ 'ਤੇ ਗੰਭੀਰ ਚੋਟਾਂ ਲੱਗੀਆਂ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

ਪੀੜਤ ਨੇ ਦਾਅਵਾ ਕੀਤਾ ਕਿ ਹਮਲਾਵਰ ਗੱਲੇ ਵਿੱਚੋਂ ਕਰੀਬ 10,000 ਰੁਪਏ ਲੈ ਕੇ ਫਰਾਰ ਹੋ ਗਏ, ਪਰ ਪੁਲਸ ਅਨੁਸਾਰ ਲੁੱਟ ਬਾਰੇ ਕੋਈ ਪੁਸ਼ਟੀ ਨਹੀਂ ਹੋਈ। ਪੁਲਸ ਨੇ ਕਿਹਾ ਕਿ ਦਰਖਾਸਤ ਵਿੱਚ ਸਿਰਫ਼ ਹਮਲੇ ਦੀ ਗੱਲ ਦਰਜ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰ ਨੇ ਦੱਸਿਆ ਕਿ ਉਹ ਪਿਛਲੇ 35 ਸਾਲਾਂ ਤੋਂ ਇਹ ਕਾਰੋਬਾਰ ਕਰ ਰਹੇ ਹਨ ਅਤੇ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News