ਪੰਜਾਬ: 2 ਮੁੰਡਿਆਂ ਦਾ ਬੇਰਹਿਮੀ ਨਾਲ ਕਤਲ!
Tuesday, Jul 07, 2026 - 07:00 PM (IST)
ਸੰਗਰੂਰ: ਅੱਜ ਧੂਰੀ ਵਿਚ 2 ਮੁੰਡਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚਾਲੇ ਬਹਿਸਬਾਜ਼ੀ ਹੋ ਗਈ ਤੇ ਵੇਖਦੇ ਹੀ ਵੇਖਦੇ ਗੱਲ ਇੰਨੀ ਵੱਧ ਗਈ ਕਿ ਇਸ ਵਿਚ ਦੋ ਮੁੰਡਿਆਂ ਦੀ ਜਾਨ ਹੀ ਚਲੀ ਗਈ। ਮ੍ਰਿਤਕਾਂ ਦੀ ਪਛਾਣ ਅਨਿਲ ਕੁਮਾਰ ਪੁੱਤਰ ਲੱਖੀ ਰਾਮ ਅਤੇ ਦੇਵ ਪੁੱਤਰ ਸ਼ਸ਼ੀ ਕੁਮਾਰ ਦੋਵੇਂ ਵਾਸੀ ਧੂਰੀ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ, ਸਥਾਨਕ ਕੱਕੜਵਾਲ ਚੌਕ ਵਿਚ ਦੋ ਧਿਰਾਂ ਵਿਚਾਲੇ ਕਿਸੇ ਗੱਲੋਂ ਬਹਿਸਬਾਜ਼ੀ ਹੋ ਗਈ। ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਇਕ ਦੂਜੇ 'ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਦੋ ਮੁੰਡੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦੋਂ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਵਾਰਦਾਤ ਵਾਲੀ ਥਾਂ ਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਕਾਤਲਾਂ ਬਾਰੇ ਪਤਾ ਲਗਾਇਆ ਜਾ ਸਕੇ। ਫ਼ਿਲਹਾਲ ਪੁਲਸ ਦੇ ਕਿਸੇ ਵੀ ਅਫ਼ਸਰ ਨੇ ਅਧਿਕਾਰਤ ਤੌਰ 'ਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
