ਪੰਜਾਬ ''ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ ਹੈਰਾਨ
Sunday, Jul 19, 2026 - 04:17 PM (IST)
ਪਟਿਆਲਾ (ਵੈੱਬ ਡੈਸਕ, ਬਲਜਿੰਦਰ) : ਇੱਥੇ ਬਿਸ਼ਨ ਨਗਰ ਇਲਾਕੇ 'ਚ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੈਦਲ ਜਾ ਰਹੀ ਇਕ ਕੁੜੀ 'ਤੇ ਇਕ ਵਿਅਕਤੀ ਵਲੋਂ ਅਚਾਨਕ ਹਮਲਾ ਕਰ ਦਿੱਤਾ ਗਿਆ। ਉਕਤ ਵਿਅਕਤੀ ਨੇ ਕੁੜੀ ਦੇ ਪੱਟਾਂ 'ਤੇ ਤਿੱਖੇ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਪੀੜਤ ਕੁੜੀ ਸਕੂਲ ਦੀ ਵਿਦਿਆਰਥਣ ਹੈ। ਉਹ ਪੈਦਲ ਹੀ ਕਿਸੇ ਕੰਮ ਲਈ ਜਾ ਰਹੀ ਸੀ। ਇਸ ਦੌਰਾਨ ਗਲੀ 'ਚ ਪਿੱਛਿਓਂ ਆਏ ਇਕ ਵਿਅਕਤੀ ਨੇ ਕਿਸੇ ਤਿੱਖੇ ਹਥਿਆਰ ਨਾਲ ਉਸ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਕੁੜੀ ਨੂੰ ਜ਼ਖਮੀ ਹਾਲਤ 'ਚ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਪੁਲਸ ਵਲੋਂ ਪੀੜਤ ਕੁੜੀ ਅਤੇ ਉਸ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਲਾਹੌਰੀ ਗੇਟ ਦੇ ਐੱਸ. ਐੱਚ. ਓ. ਇੰਸਪੈਕਟਰ ਸੌਰਵ ਸੱਭਰਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਉਕਤ ਘਟਨਾ ਦੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਅਤੇ ਫਿਲਹਾਲ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਦੱਸੀ ਜਾ ਰਹੀ ਹੈ ਅਤੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਜੇ ਉਰਫ਼ ਮੂਸਾ ਵਾਸੀ ਵਿਕਾਸ ਕਾਲੋਨੀ (ਬਿਸ਼ਨ ਨਗਰ ਦੇ ਨੇੜੇ) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਅਤੇ ਪੀੜਤ ਕੁੜੀ 'ਚ ਕਿਸੇ ਤਰ੍ਹਾਂ ਦੀ ਕੋਈ ਜਾਣ-ਪਛਾਣ ਨਹੀਂ ਹੈ, ਜਿਸ ਕਾਰਨ ਇਸ ਘਟਨਾ ਨੂੰ ਲੈ ਕੇ ਸਾਰੇ ਹੈਰਾਨ ਰਹਿ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
