ਪੰਜਾਬ ''ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ

Wednesday, Aug 12, 2026 - 12:56 PM (IST)

ਪੰਜਾਬ ''ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਨੇੜਲੇ ਪਿੰਡ ਭਰੂਰ ਵਿਖੇ ਬੀਤੀ ਰਾਤ ਖੇਤ ’ਚ ਸ਼ਰਾਬ ਪੀਂਦੇ ਸਮੇਂ ਹੋਈ ਤਕਰਾਰ ਤੋਂ ਬਾਅਦ ਇਕ ਵਿਅਕਤੀ ਦੀ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡੀ.ਐੱਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਐੱਸ.ਐੱਚ.ਓ. ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪਿੰਡ ਭਰੂਰ ਦੇ ਰਹਿਣ ਵਾਲੇ ਕੁਲਵੰਤ ਸਿੰਘ ਅਤੇ ਰਣਜੀਤ ਸਿੰਘ ਆਪਸ ’ਚ ਗੂੜ੍ਹੇ ਦੋਸਤ ਸਨ। ਬੀਤੀ ਰਾਤ ਖੇਤ ’ਚ ਇਕੱਠੇ ਬੈਠ ਕੇ ਸ਼ਰਾਬ ਪੀਣ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ।

ਤਕਰਾਰ ਵਧਣ ’ਤੇ ਰਣਜੀਤ ਸਿੰਘ ਨੇ ਕੁਲਵੰਤ ਸਿੰਘ (65) ਪੁੱਤਰ ਜਾਗਰ ਸਿੰਘ ਵਾਸੀ ਭਰੂਰ ’ਤੇ ਲੋਹੇ ਦੀ ਰਾਡ ਨਾਲ ਕਈ ਵਾਰ ਕਰ ਦਿੱਤੇ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ। ਹਾਲਾਂਕਿ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ’ਚ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਣਜੀਤ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Anmol Tagra

Content Editor

Related News