ਪੰਜਾਬ ''ਚ ਵੱਡੀ ਘਟਨਾ! ਮੰਦਿਰ ''ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
Friday, Apr 10, 2026 - 12:14 PM (IST)
ਰੋਪੜ (ਜ.ਬ)- ਰੋਪੜ ਵਿਚ ਵੱਡੀ ਘਟਨਾ ਸਾਹਮਣੇ ਆਈ ਹੈ। ਰੋਪੜ ਵਿਖੇ ਕ੍ਰਿਸ਼ਨਾ ਮੰਦਿਰ 'ਚ ਅੱਜ ਸਵੇਰੇ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਥੇ ਸਿਲੰਡਰ ਨੂੰ ਅੱਗ ਲੱਗ ਗਈ। ਅੱਗ ਬੁਝਾਉਣ ਲਈ ਲੋਕਾਂ ਵੱਲੋਂ ਕੋਸ਼ਿਸ਼ ਕੀਤੀ ਗਈ ਪਰ ਅੱਗ ਤੇਜ਼ੀ ਨਾਲ ਫੈਲਦੀ ਰਹੀ। ਮੌਕੇ ਉਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ ਅਤੇ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਰਧਾਲੂਆਂ ਨੇ ਦੱਸਿਆ ਕਿ ਮੰਦਿਰ ਵਿਚ ਤਿੰਨ ਦਿਨਾਂ ਲਈ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਹਲਵਾਈ ਕੰਮ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਸਿਲੰਡਰ ਦੀ ਪਾਈਪ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ: Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ ਨੇ ਦੱਸਿਆ ਸਾਰਾ ਸੱਚ
ਉਨ੍ਹਾਂ ਦਸਿਆ ਕਿ ਉਸੇ ਜਗ੍ਹਾ 'ਤੇ 2 ਸਿਲੰਡਰ ਹੋਰ ਪਏ ਸਨ। ਗਨੀਮਤ ਇਹ ਰਹੀ ਕਿ ਕੋਈ ਵਡਾ ਹਾਦਸਾ ਨਹੀਂ ਹੋਇਆ ਕਿਉਂਕਿ ਇਸ ਸਮੇਂ ਕਾਫ਼ੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੌਕੇ 'ਤੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਆ ਕੇ ਅੱਗ 'ਤੇ ਕਾਬੂ ਪਾਇਆ ਗਿਆ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ



ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
