ਬੱਚਿਆਂ ਦੀ ਲੜਾਈ 'ਚ ਵਰ੍ਹਿਆ ਗੋਲੀਆਂ ਦਾ ਮੀਂਹ, ਔਰਤ ਦੀ ਹੋਈ ਮੌਤ

Tuesday, Aug 20, 2024 - 06:30 PM (IST)

ਬੱਚਿਆਂ ਦੀ ਲੜਾਈ 'ਚ ਵਰ੍ਹਿਆ ਗੋਲੀਆਂ ਦਾ ਮੀਂਹ, ਔਰਤ ਦੀ ਹੋਈ ਮੌਤ

ਅੰਮ੍ਰਿਤਸਰ (ਬਿਊਰੋ)- ਪੰਜਾਬ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਡਗਮੰਗਾਉਦੀ ਦੀ ਨਜ਼ਰ ਆ ਰਹੀ ਹੈ ਤੇ ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਡਰ ਖੌਫ ਨਜ਼ਰ ਨਹੀਂ ਆ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਬੱਚਿਆਂ ਦੀ ਲੜਾਈ ਨੇ ਖੂਨੀ ਮਾਹੌਲ ਧਾਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਬੱਚਿਆਂ ਦੀ ਆਪਸ ਵਿੱਚ ਲੜਾਈ ਹੋਈ ਸੀ ਜਿਸ ਤੋਂ ਬਾਅਦ ਇਹ ਲੜਾਈ ਸਿਆਣਿਆਂ ਤੱਕ ਪਹੁੰਚ ਗਈ ਤੇ ਗੋਲੀਆਂ ਤੱਕ ਚੱਲ ਗਈਆਂ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

PunjabKesari

ਪਰਿਵਾਰ ਨੇ ਦੱਸਿਆ ਕਿ ਛੋਟੇ ਬੱਚਿਆਂ ਦਾ ਆਪਸ ਵਿੱਚ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਇੱਕ ਵਿਅਕਤੀ ਪਿਸਤੌਲ ਦੀ ਨੋਕ 'ਤੇ ਉਹਨਾਂ ਨੂੰ ਡਰਾ ਧਮਕਾ ਰਿਹਾ ਸੀ ਜਦਕਿ ਉਹਨਾਂ ਨੇ ਉਸਦਾ ਪਿਸਤੌਲ ਖੋਹ ਲਿਆ ਜਿਸ ਤੋਂ ਬਾਅਦ ਆਰੋਪੀਆਂ ਵੱਲੋਂ 10-15 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਹਨਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਔਰਤ ਤੇ ਬੱਚੀ ਸਮੇਤ ਦੋ ਲੋਕ ਜ਼ਖ਼ਮੀ ਹੋਏ ਹਨ ਤੇ ਇੱਕ ਦੀ ਔਰਤ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਅਤੇ ਆਰੋਪੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

PunjabKesari

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

ਦੂਜੇ ਪਾਸੇ ਇਸ ਮਾਮਲੇ 'ਚ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਲੜਾਈ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਵਿੱਚ ਇੱਕ ਦੀ ਮੌਤ ਅਤੇ ਦੋ ਲੋਕ ਜ਼ਖਮੀ ਹੋਏ ਹਨ। ਫਿਲਹਾਲ ਪੁਲਸ ਵੱਲੋਂ ਇੱਕ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ ਤੇ ਬਾਕੀਆਂ ਨੂੰ ਵੀ ਪੁਲਸ ਜਲਦ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News