ਪੰਜਾਬ 'ਚ ਵੱਡੀ ਘਟਨਾ: ਸ਼ਰਾਬ ਨੇ ਮਰਵਾ 'ਤਾ ਮਾਪਿਆਂ ਦਾ ਸੋਹਣਾ-ਸੁਨੱਖਾ ਮੁੰਡਾ
Sunday, Nov 24, 2024 - 07:07 PM (IST)
ਲੁਧਿਆਣਾ (ਰਾਜ)- ਲੁਧਿਆਣਾ ਵਿਖੇ ਸ਼ਰਾਬ ਦੇ ਠੇਕੇ ਤੋਂ ਬੀਅਰ ਖ਼ਰੀਦਣ ਨੂੰ ਲੈ ਕੇ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ। ਮਾਮੂਲੀ ਗੱਲ ਨੂੰ ਲੈ ਕੇ ਹੋਇਆ ਝਗੜਾ ਇੰਨਾ ਵੱਧ ਗਿਆ ਕਿ ਤਿੰਨ ਨੌਜਵਾਨਾਂ ਨੇ ਮਿਲ ਕੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕਮਲ ਦੇ ਰੂਪ ਵਿਚ ਹੋਈ ਹੈ, ਜੋ ਗੁਰੂ ਅਰਜਨ ਦੇਵ ਸਿੰਘ ਨਗਰ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ ਦੇ ਗੋਲ਼ੀਆਂ ਮਾਰ ਕੇ ਕਤਲ
ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਪੁਲਸ ਮੌਕੇ 'ਤੇ ਪਹੁੰਚੀ ਪਰ ਉਦੋਂ ਤੱਕ ਦੋਸ਼ੀ ਫਰਾਰ ਹੋ ਚੁੱਕੇ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ। ਸੂਤਰਾਂ ਅਨੁਸਾਰ ਪੁਲਸ ਨੇ ਮੁਲਜ਼ਮਾਂ ਨੂੰ ਦੇਰ ਰਾਤ ਫੜਿਆ ਹੈ। ਹਾਲਾਂਕਿ ਪੁਲਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ- ਮੱਥਾ ਟੇਕ ਘਰ ਆਏ ਮੁੰਡੇ ਨੂੰ ਦੋਸਤਾਂ ਨੇ ਬਾਹਰ ਬੁਲਾਇਆ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ 'ਤੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8