ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ
Saturday, Jan 11, 2025 - 01:31 PM (IST)
ਪਠਾਨਕੋਟ- ਅੱਜ ਸੁਜਾਨਪੁਰ ਹਲਕੇ ਦੇ ਪਿੰਡ ਬੇਦੀਆਂ ਬਜ਼ੁਰਗ ਨੇੜੇ ਰਾਵੀ ਨਦੀ 'ਚ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ ਹੈ। ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਪੂਰੇ ਮਾਮਲੇ ਦਾ ਖੁਲਾਸਾ ਹੋਇਆ ਕਿ ਮ੍ਰਿਤਕ 4 ਤਰੀਕ ਤੋਂ ਆਪਣੇ ਘਰੋਂ ਲਾਪਤਾ ਸੀ ਇਹ ਉਹੀ ਨੌਜਵਾਨ ਸੀ, ਜਿਸ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਸੀ ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ
ਇਸ ਤੋਂ ਬਾਅਦ ਪੁਲਸ ਨੇ ਖੁਲਾਸਾ ਕੀਤਾ ਕਿ ਬਲਜੀਤ ਦੇ ਦੋਸਤ ਨੇ ਹੀ ਦੋ ਹੋਰ ਲੋਕਾਂ ਨਾਲ ਮਿਲ ਕੇ ਉਸਦਾ ਕਤਲ ਕੀਤਾ ਹੈ । ਇਸ ਪਿੱਛੇ ਕਾਰਨ ਇਹ ਸੀ ਕਿ ਬਲਜੀਤ ਦੇ ਦੋਸਤ ਨੂੰ ਸ਼ੱਕ ਸੀ ਕਿ ਉਸਦੇ ਦੋਸਤ ਬਲਜੀਤ ਦਾ ਉਸਦੀ ਪ੍ਰੇਮਿਕਾ ਨਾਲ ਸਬੰਧ ਹੈ ਜਿਸ ਕਾਰਨ ਉਸਦੀ ਪ੍ਰੇਮਿਕਾ ਉਸ ਨਾਲ ਗੱਲ ਨਹੀਂ ਕਰ ਰਹੀ ਹੈ। ਜਿਸ ਕਾਰਨ ਉਸ ਨੇ ਆਪਣੇ ਦੋ ਹੋਰ ਦੋਸਤਾਂ ਨਾਲ ਮਿਲ ਕੇ ਨੌਜਵਾਨ (ਬਲਜੀਤ) ਦਾ ਕਤਲ ਕਰ ਦਿੱਤਾ, ਜਿਸ ਦੇ ਆਧਾਰ 'ਤੇ ਪੁਲਸ ਨੇ ਕੁਝ ਘੰਟਿਆਂ ਵਿੱਚ ਹੀ ਇਸ ਅੰਨ੍ਹੇ ਕਤਲ ਕੇਸ ਨੂੰ ਸੁਲਝਾ ਲਿਆ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ
ਡੀਐੱਸਪੀ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ 4 ਤਰੀਕ ਤੋਂ ਲਾਪਤਾ ਸੀ, ਜਿਸ ਸਬੰਧੀ ਸ਼ਿਕਾਇਤ 6 ਤਰੀਕ ਨੂੰ ਸ਼ਾਹਪੁਰ ਕੰਢੀ ਥਾਣੇ ਵਿੱਚ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਨੌਜਵਾਨ ਦੀ ਭਾਲ ਜਾਰੀ ਸੀ, ਜਿਸਦੀ ਲਾਸ਼ ਰਵੀ ਤੋਂ ਬਰਾਮਦ ਹੋਈ ਹੈ। ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਇਸ ਨੌਜਵਾਨ ਦਾ ਕਤਲ ਉਸਦੇ ਦੋਸਤ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਕੀਤਾ ਸੀ ਕਿਉਂਕਿ ਉਸਨੂੰ ਸ਼ੱਕ ਸੀ ਕਿ ਉਸਦੀ ਪ੍ਰੇਮਿਕਾ ਉਸਦੇ ਦੋਸਤ ਨਾਲ ਸਬੰਧਾਂ ਵਿੱਚ ਹੈ, ਜਿਸ ਕਾਰਨ ਉਸਨੇ ਇਹ ਅਪਰਾਧ ਕੀਤਾ। ਫਿਲਹਾਲ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 'ਸਰਕਾਰੀ ਬਾਬੂਆਂ' 'ਤੇ ਹੋਵੇਗੀ ਸਖ਼ਤੀ, ਹੁਣ ਮਨਮਾਨੀ ਨਹੀਂ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8