ਪੰਜਾਬ ਦੇ ਇਸ ਸਰਕਾਰੀ ਸਕੂਲ 'ਚ ਵੱਡੀ ਘਟਨਾ, ਡਿੱਗਿਆ ਲੈਂਟਰ, ਹੇਠਾਂ ਦੱਬੇ 2 ਅਧਿਆਪਕ

08/23/2023 2:06:13 PM

ਮੁੱਲਾਂਪੁਰ ਦਾਖਾ (ਕਾਲੀਆ) : ਇੱਥੇ ਸਰਕਾਰੀ ਸਕੂਲ ਬੱਦੋਵਾਲ ਵਿਖੇ ਉਸ ਵੇਲੇ ਵੱਡੀ ਘਟਨਾ ਵਾਪਰੀ, ਜਦੋਂ ਸਟਾਫ਼ ਰੂਮ ਦੀ ਛੱਤ ਦਾ ਲੈਂਟਰ ਅਚਾਨਕ ਡਿੱਗ ਗਿਆ। ਇਸ ਦੌਰਾਨ ਬੱਚੇ ਤਾਂ ਵਾਲ-ਵਾਲ ਬਚ ਗਏ ਪਰ ਨਵੇਂ ਆਏ 2 ਅਧਿਆਪਕ ਲੈਂਟਰ ਥੱਲੇ ਦੱਬ ਗਏ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ

ਦੱਸਿਆ ਜਾ ਰਿਹਾ ਹੈ ਕਿ 3 ਅਧਿਆਪਕ ਸਟਾਫ਼ ਰੂਮ 'ਚ ਬੈਠ ਕੇ ਰੋਟੀ ਖਾ ਰਹੇ ਸਨ ਕਿ ਅਚਾਨਕ ਲੈਂਟਰ ਹੇਠਾਂ ਡਿੱਗ ਗਿਆ। ਇਸ ਦੌਰਾਨ ਅਧਿਆਪਕ ਲੈਂਟਰ ਹੇਠਾਂ ਆ ਗਏ। ਇਨ੍ਹਾਂ 'ਚੋਂ 2 ਅਧਿਆਪਕਾਂ ਨੂੰ ਕੱਢ ਕੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਭੈਣਾਂ ਕੋਲੋਂ ਖੋਹਿਆ ਇਕਲੌਤਾ ਭਰਾ, ਵਿਦੇਸ਼ ਜਾਣ ਦੀ ਤਿਆਰੀ 'ਚ ਸੀ ਮ੍ਰਿਤਕ

ਖ਼ਬਰ ਲਿਖੇ ਜਾਣ ਤੱਕ ਇਕ ਅਧਿਆਪਕ ਨੂੰ ਕੱਢਣ ਦਾ ਕੰਮ ਅਜੇ ਜਾਰੀ ਹੈ। ਇਸ ਘਟਨਾ ਤੋਂ ਬਾਅਦ ਸਕੂਲ 'ਚ ਹਫੜਾ-ਦਫੜੀ ਮਚੀ ਹੋਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Babita

This news is Content Editor Babita