ਪੰਜਾਬ 'ਚ ਵੱਡੀ ਵਾਰਦਾਤ : ਬੰਦੂਕ ਦੇ ਜ਼ੋਰ 'ਤੇ ਬੈਂਕ 'ਚੋਂ ਲੁੱਟੇ ਲੱਖਾਂ ਰੁਪਏ

Wednesday, Jan 11, 2023 - 07:48 PM (IST)

ਜਲੰਧਰ (ਬਿਊਰੋ) : ਇਸ ਸਮੇਂ ਦੀ ਵੱਡੀ ਖ਼ਬਰ ਜਲੰਧਰ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੇ ਮਹਾਨਗਰ 'ਚ ਇਕ ਬੈਂਕ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਲੁੱਟ ਲਏ। ਘਟਨਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਹਜ਼ਾਰਾ ਨੇੜੇ ਦੀ ਦੱਸੀ ਜਾ ਰਹੀ ਹੈ, ਜਿੱਥੇ ਲੁਟੇਰਿਆਂ ਨੇ ਬੰਦੂਕ ਦੇ ਜ਼ੋਰ 'ਤੇ ਕੋਟਕ ਮਹਿੰਦਰਾ ਬੈਂਕ ਲੁੱਟ ਲਿਆ। 

ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਨੂੰ ਛਿੜੇਗਾ ਕਾਂਬਾ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਹੋਰ ਚਿੰਤਾ

ਪਤਾ ਲੱਗਾ ਹੈ ਕਿ ਲੁਟੇਰੇ ਕਰੀਬ 9 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸੀ. ਸੀ. ਟੀ. ਸੀ 'ਚ ਕੈਦ ਹੋ ਗਈ ਹੈ ਅਤੇ ਪੁਲਸ ਵਲੋਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਪੈਦਾ ਹੋਇਆ ਇਕ ਹੋਰ ਸੰਕਟ, ਵੱਜੀ ਖਤਰੇ ਦੀ ਘੰਟੀ

ਉਥੇ ਹੀ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਸ਼ਾਮ 4 ਵਜੇ ਦੇ ਕਰੀਬ 2 ਲੁਟੇਰੇ ਬੈਂਕ ਦੇ ਅੰਦਰ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਹਵਾ 'ਚ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਕੈਸ਼ ਕਾਊਂਟਰ 'ਚੋਂ ਕਰੀਬ 9 ਲੱਖ ਰੁਪਏ ਦੀ ਨਕਦੀ ਉਡਾ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਬੈਂਕ ਕਰਮਚਾਰੀਆਂ ਅਤੇ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


sunita

Content Editor

Related News