ਪੰਜਾਬ ਨੈਸ਼ਨਲ ਬੈਂਕ ''ਚ ਵੱਡੀ ਘਟਨਾ! ਚੱਲੀ ਗੋਲ਼ੀ, ਪਈਆਂ ਭਾਜੜਾਂ

Monday, Mar 23, 2026 - 04:19 PM (IST)

ਪੰਜਾਬ ਨੈਸ਼ਨਲ ਬੈਂਕ ''ਚ ਵੱਡੀ ਘਟਨਾ! ਚੱਲੀ ਗੋਲ਼ੀ, ਪਈਆਂ ਭਾਜੜਾਂ

ਤਲਵਾੜਾ (ਜੋਸ਼ੀ)- ਤਲਵਾੜਾ ਦੇ ਸੈਕਟਰ-2 ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਵੱਡੀ ਘਟਨਾ ਵਾਪਰ ਗਈ। ਬੈਂਕ ਵਿੱਚ ਤਾਇਨਾਤ ਇਕ ਗੰਨਮੈਨ ਆਪਣੀ ਹੀ ਬੰਦੂਕ ਸਾਫ਼ ਕਰਦੇ ਸਮੇਂ ਗੋਲ਼ੀ ਚੱਲਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।  ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ ਡੇਢ ਵਜੇ ਦੇ ਕਰੀਬ ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਜੋ ਕਿ ਪੀ. ਐੱਨ. ਬੀ. ਬੈਂਕ ਸੈਕਟਰ-2 ਤਲਵਾੜਾ 'ਚ ਬਤੌਰ ਗੰਨਮੈਨ ਡਿਊਟੀ 'ਤੇ ਤਾਇਨਾਤ ਸੀ, ਆਪਣੀ ਡੀ. ਬੀ. ਬੀ. ਐੱਲ. ਬੰਦੂਕ ਦੀ ਸਫ਼ਾਈ ਕਰ ਰਿਹਾ ਸੀ। ਸਫ਼ਾਈ ਦੌਰਾਨ ਅਚਾਨਕ ਬੰਦੂਕ ਵਿੱਚੋਂ ਗੋਲ਼ੀ ਚੱਲ ਗਈ, ਜੋ ਸਿੱਧੀ ਉਸ ਨੂੰ ਜਾ ਲੱਗੀ ਅਤੇ ਉਹ ਲਹੂ-ਲੁਹਾਨ ਹੋ ਗਿਆ।

ਇਹ ਵੀ ਪੜ੍ਹੋ:  DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੀਤੀ CBI ਜਾਂਚ ਦੀ ਮੰਗ

ਘਟਨਾ ਤੋਂ ਤੁਰੰਤ ਬਾਅਦ ਬੈਂਕ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਮੁਸਤੈਦੀ ਵਿਖਾਉਂਦੇ ਹੋਏ ਜ਼ਖ਼ਮੀ ਗੰਨਮੈਨ ਨੂੰ ਬੀ. ਬੀ. ਐੱਮ. ਬੀ. ਹਸਪਤਾਲ ਤਲਵਾੜਾ ਵਿਖੇ ਪਹੁੰਚਾਇਆ ਗਿਆ। ਉੱਥੇ ਮੌਜੂਦ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ (ਦੇਣ ਤੋਂ ਬਾਅਦ, ਗੁਰਮੇਲ ਸਿੰਘ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਬਿਹਤਰ ਇਲਾਜ ਲਈ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਤਲਵਾੜਾ ਪੁਲਸ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News