ਦੀਵਾਲੀ ਮੌਕੇ ਪੰਜਾਬ 'ਚ ਵੱਡੀ ਘਟਨਾ! ਬੋਰੀਆਂ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ
Monday, Oct 20, 2025 - 10:59 AM (IST)

ਬਠਿੰਡਾ (ਵੈੱਬ ਡੈਸਕ)- ਦੀਵਾਲੀ ਦੇ ਤਿਉਹਾਰ ਮੌਕੇ ਬਠਿੰਡਾ ਵਿਚ ਬੋਰੀਆਂ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੇ ਪਰਸਰਾਮ ਨਗਰ ਗਲੀ ਨੰਬਰ 37 ਦੇ ਵਿੱਚ ਮੌਜੂਦ ਇਕ ਬੋਰੀਆਂ ਦੀ ਫੈਕਟਰੀ ਨੂੰ ਅਚਾਨਕ ਤੋਂ ਅੱਗ ਲੱਗ ਗਈ। ਜਿਸ ਦੇ ਵਿੱਚ ਸਥਾਨਕ ਲੋਕਾਂ ਵੱਲੋਂ ਪਹਿਲਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਭਿਆਨਕ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤਾਂ ਮੌਕੇ 'ਤੇ ਫਾਇਰ ਬ੍ਰਿਗੇਡ ਦੀ ਗੱਡੀਆਂ ਪਹੁੰਚੀਆਂ।
ਅੱਗ ਭਿਆਨਕ ਹੋਣ ਦੇ ਕਾਰਨ ਹੁਣ ਤੱਕ ਫਾਇਰ ਬ੍ਰਗੇਡ ਦੀਆਂ ਪੰਜ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਥੇ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਦੀਵਾਲੀ ਦੇ ਤਿਉਹਾਰ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8