ਦੀਵਾਲੀ ਮੌਕੇ ਪੰਜਾਬ ''ਚ ਵੱਡਾ ਹਾਦਸਾ, ਦੋ ਕਾਰਾਂ ਦੀ ਭਿਆਨਕ ਟੱਕਰ ਦੌਰਾਨ ਵਾਹਨਾਂ ਦੇ ਉੱਡੇ ਪਰਖੱਚੇ

Thursday, Oct 31, 2024 - 03:57 PM (IST)

ਫਿਰੋਜ਼ਪੁਰ (ਸੰਨੀ)- ਦੀਵਾਲੀ ਦੇ ਤਿਉਹਾਰ ਮੌਕੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਭਿਆਨਕ ਹਾਦਸੇ ਵਿਚ ਇਕ ਇਕ ਪਰਿਵਾਰਕ ਮੈਂਬਰ ਦੀ ਜਾਨ ਚਲੀ ਗਈ। ਇਹ ਸੜਕ ਹਾਦਸਾ ਫਿਰੋਜ਼ਪੁਰ ਦੇ ਸਤੀਏ ਵਾਲਾ ਮੋੜ ਨੇੜੇ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਦੋ ਕਾਰਾ ਦੀ ਹੋਈ ਜ਼ਬਰਦਸਤ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

PunjabKesari

ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਡਿਫੈਂਸ ਕਾਲੋਨੀ ਫਿਰੋਜ਼ਪੁਰ ਵਜੋਂ ਹੋਈ ਹੈ। ਜੋ ਫਿਰੋਜ਼ਪੁਰ ਤੋਂ ਫਿਰੋਜ਼ਸ਼ਾਹ ਵਿਖੇ ਆਪਣੀ ਦੁਕਾਨ 'ਤੇ ਜਾ ਰਿਹਾ ਸੀ ਕਿ ਗਲਤ ਸਾਈਡ ਤੋਂ ਆਈ ਸਵਿੱਫਟ ਕਾਰ ਨੇ ਉਸ ਦੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ 'ਚ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਉਧਰ ਹਾਦਸੇ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਏ. ਐੱਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। 

ਇਹ ਵੀ ਪੜ੍ਹੋ- ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕੰਮ ਕਰਦੇ ਸਮੇਂ ਡਰਾਈਵਰ ਨਾਲ ਵਾਪਰਿਆ ਭਾਣਾ

PunjabKesari

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News