ਪੰਜਾਬ ''ਚ ਮੁੜ ਦਿਖਿਆ ਗੁੰਡਾਗਰਦੀ ਦਾ ਨੰਗਾ ਨਾਚ ; ਕਿਰਪਾਨਾਂ ਨਾਲ ਵੱਢ''ਤਾ ਦੁਕਾਨ ''ਤੇ ਗਿਆ ਮੁੰਡਾ
Monday, Jan 27, 2025 - 02:13 AM (IST)
ਪਟਿਆਲਾ- ਪੰਜਾਬ 'ਚ ਇਕ ਵਾਰ ਫ਼ਿਰ ਤੋਂ ਵੱਡੀ ਵਾਰਦਾਤ ਹੋਈ ਹੈ, ਜਿੱਥੋਂ ਦੇ ਪਟਿਆਲਾ ਸ਼ਹਿਰ 'ਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਤੇ ਇਸ ਮਾਮਲੇ ਦੀ ਸੀ.ਸੀ.ਟੀ.ਵੀ. ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।
ਇਹ ਮਾਮਲਾ ਪਟਿਆਲਾ ਦੇ ਪੌਸ਼ ਇਲਾਕੇ ਅਜੀਤ ਨਗਰ ਦਾ ਹੈ, ਜਿੱਥੇ 2 ਭਰਾ ਇਕ ਦੁਕਾਨ 'ਤੇ ਦਹੀਂ ਲੈਣ ਗਏ ਸੀ। ਇਸ ਦੌਰਾਨ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਉਕਤ ਵਾਰਦਾਤ ਦੁਕਾਨ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ, ਜਿਸ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਾਬਾ ਸਾਹਿਬ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਪੁਲਸ ਨੇ ਕਰ'ਤੀ ਸਖ਼ਤ ਕਾਰਵਾਈ
ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਸੂਬੀ (20) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਖਾਲਸਾ ਕਾਲਜ 'ਚ ਬੀ.ਏ. ਪਹਿਲੇ ਸਾਲ ਦਾ ਵਿਦਿਆਰਥੀ ਹੈ। ਉਸ ਨੂੰ ਜ਼ਖ਼ਮੀ ਹਾਲਤ 'ਚ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਸ ਦੇ ਪਰਿਵਾਰ 'ਚ ਉਹ ਤੇ ਉਸ ਦੇ ਪਿਤਾ ਹੀ ਹਨ, ਜਦਕਿ ਉਸ ਦੀ ਮਾਤਾ ਦੀ ਕਾਫ਼ੀ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਜਾਣਕਾਰੀ ਅਨੁਸਾਰ ਉਹ ਆਪਣੇ ਤਾਏ ਦੇ ਮੁੰਡੇ ਨਾਲ ਦੁਕਾਨ 'ਤੇ ਦਹੀਂ ਲੈਣ ਲਈ ਗਿਆ ਸੀ ਤੇ ਇਸੇ ਦੌਰਾਨ ਉਸ 'ਤੇ ਹਮਲਾ ਹੋ ਗਿਆ ਤੇ ਉਹ ਜ਼ਖ਼ਮੀ ਹੋ ਗਿਆ। ਇਹ ਮਾਮਲਾ ਪੁਰਾਣੀ ਰੰਜਿਸ਼ ਕਾਰਨ ਹੋਇਆ ਜਾਪਦਾ ਹੈ, ਜਦਕਿ ਇਸ ਵਾਰਦਾਤ ਦਾ ਅਸਲ ਕਾਰਨ ਤਾਂ ਪੁਲਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ CBSE ਨੇ ਜਾਰੀ ਕੀਤੀ ਸਖ਼ਤ ਹਦਾਇਤ, ਨਾ ਮੰਨਣ 'ਤੇ ਲੱਗੇਗਾ 2 ਸਾਲ ਦਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e