ਪੰਜਾਬ ''ਚ ਵੱਡੀ ਵਾਰਦਾਤ! ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨ ''ਤਾ ਦੁਕਾਨ ''ਤੇ ਬੈਠਾ ਵਿਅਕਤੀ
Thursday, Jan 15, 2026 - 04:51 PM (IST)
ਟਾਂਡਾ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪੰਜਾਬ ਵਿਚ ਇਕ ਵਾਰ ਫਿਰ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਮਿਆਣੀ ਵਿਚ ਦੁਕਾਨ 'ਤੇ ਬੈਠੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ, ਜਿਸ ਨੂੰ ਜ਼ੇਰੇ ਇਲਾਜ ਲਈ ਟਾਂਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋਏ ਵੱਡੇ ਬਦਲਾਅ, ਨਵੇਂ ਹੁਕਮ ਜਾਰੀ

ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਸੱਤ ਕਰਤਾਰ ਵਜੋਂ ਹੋਈ ਹੈ, ਜੋਕਿ ਹਾਰਡਵੇਅਰ ਦੀ ਦੁਕਾਨ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਆਪਣੀ ਦੁਕਾਨ 'ਤੇ ਮੌਜੂਦ ਸਨ ਅਤੇ ਇਸੇ ਦੌਰਾਨ ਅਣਪਛਾਤੇ ਹਮਲਾਵਰ ਮੋਟਰਾਈਕਲ 'ਤੇ ਆਉਂਦੇ ਹਨ, ਜਿਨ੍ਹਾਂ ਵੱਲੋਂ ਫਾਇਰਿੰਗ ਕੀਤੀ ਜਾਂਦੀ ਹੈ। ਇਸ ਘਟਨਾ ਵਿਚ ਉਨ੍ਹਾਂ ਦੀ ਮੌਤ ਹੋ ਗਈ ਜਦਕਿ ਲਖਵਿੰਦਰ ਸਿੰਘ ਵਾਸੀ ਮਿਆਣੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਜਾਨ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦਿਨ-ਦਿਹਾੜੇ ਪਿੰਡ ਮਿਆਣੀ ਵਿਚ ਹੋਈ ਇਸ ਵਾਰਦਾਤ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
