ਇਕ ਵਾਰ ਫ਼ਿਰ ਦਹਿਲ ਗਿਆ ਪੰਜਾਬ, ਸਾਬਕਾ ਇੰਸਪੈਕਟਰ ਦਾ ਗੋਲ਼ੀਆਂ ਮਾਰ ਕੇ ਕੀਤਾ ਕ/ਤਲ
Friday, Dec 20, 2024 - 07:34 PM (IST)
ਬਠਿੰਡਾ (ਵਿਜੈ ਵਰਮਾ)- ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਕਾਤਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ, ਜੋ ਕਿ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਣ 'ਚ ਕਾਮਯਾਬ ਹੋ ਗਏ। ਫਿਲਹਾਲ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਭਾਲ ਵੀ ਆਰੰਭ ਦਿੱਤੀ ਗਈ ਹੈ।
ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ, ਜੋ ਬਤੌਰ ਇੰਸਪੈਕਟਰ ਪੰਜਾਬ ਪੁਲਸ 'ਚੋਂ ਰਿਟਾਇਰ ਹੋ ਚੁੱਕੇ ਸਨ। ਬਠਿੰਡਾ ਪੁਲਸ ਦੇ ਐੱਸ.ਐੱਸ.ਪੀ. ਅਮਨੀਤ ਕੌਂਡਲ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਦੋਸਤ ਦੀ B'Day ਪਾਰਟੀ 'ਤੇ ਜਾ ਰਹੇ 2 ਮੁੰਡਿਆਂ ਦੀ ਹੋਈ ਦਰਦਨਾਕ ਮੌ/ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e