ਤਰਨਤਾਰਨ ''ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ ''ਤੇ ਫਾਇਰਿੰਗ (ਵੀਡੀਓ)
Wednesday, May 06, 2026 - 09:20 PM (IST)
ਖਡੂਰ ਸਾਹਿਬ (ਗਿੱਲ) : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਵਿਖੇ ਬਾਜ਼ਾਰ ਵਿਚ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ ਫਤਿਆਬਾਦ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੁਕਾਨ ਮਾਲਕ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਘਰ 'ਤੇ ਪਹਿਲਾਂ ਵੀ ਫਾਇਰਿੰਗ ਹੋਈ ਸੀ ਤਾਂ ਅੱਜ ਫੇਰ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਦੁਕਾਨ 'ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲੋਂ ਪਹਿਲਾਂ ਵਿਦੇਸ਼ੀ ਨੰਬਰਾ ਤੋਂ ਫੋਨ ਕਰ ਕੇ ਫਿਰੋਤੀਆ ਮੰਗਈਆ ਜਾ ਰਹੀਆਂ ਸੀ। ਪੁਲਸ ਨੇ ਮਾਮਲਾ ਤਾਂ ਦਰਜ ਕੀਤਾ ਸੀ ਪਰੰਤੂ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਕਿ ਇਨ੍ਹਾਂ ਬਦਮਾਸ਼ਾ 'ਤੇ ਜਲਦ ਕਾਰਵਾਈ ਕਰਕੇ ਸਾਨੂੰ ਇਨਸਾਫ ਦਿੱਤਾ ਜਾਵੇ।

ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਡੀ.ਐੱਸ.ਪੀ ਗੋਇੰਦਵਾਲ ਨੇ ਕਿਹਾ ਕਿ ਮੁਲਜ਼ਮਾਂ ਦੀ ਭਾਲ ਕਰ ਕੇ ਪੁਲਸ ਵੱਲੋਂ ਬਦਮਾਸ਼ਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
