ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ! ਦੁਕਾਨ ਅੰਦਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
Friday, Apr 11, 2025 - 12:41 AM (IST)

ਪਟਿਆਲਾ : ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ ਹੋਣ ਦੀ ਖਬਰ ਮਿਲੀ ਹੈ। ਪਟਿਆਲਾ ਵਿਚ ਇਕ ਦੁਕਾਨ ਦੇ ਅੰਦਰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਭਾਰੀ ਪੁਲਸ ਫੋਰਸ ਮੌਕੇ ਉੱਤੇ ਪਹੁੰਚ ਗਈ।
ਤੁਰੇ ਜਾਂਦੇ ਨੌਜਵਾਨ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਚਲਾ'ਤੀ ਗੋਲੀ, ਇਲਾਕੇ 'ਚ ਸਹਿਮ
ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਰੇਲਵੇ ਸਟੇਸ਼ਨ ਦੇ ਨੇੜੇ ਇਕ ਬਾਜ਼ਾਰ ਦੇ ਵਿਚ ਇਕ ਦੁਕਾਨ ਅੰਦਰ ਹੋਈ ਦੱਸੀ ਜਾ ਰਹੀ ਹੈ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਇਸ ਦੁਕਾਨ ਵਿਚ ਪੀੜਤ, ਜਿਸ ਦਾ ਨਾਂ ਮਹਿੰਦਰ ਦੱਸਿਆ ਜਾ ਰਿਹਾ ਹੈ ਤੇ ਗੋਲੀ ਚਲਾਉਣ ਵਾਲਾ ਮੌਜੂਦ ਸਨ। ਦੋਵਾਂ ਵਿਚਾਕੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਤੇ ਇਸ ਦੌਰਾਨ ਹੀ ਮੁਲਜ਼ਮ ਨੇ ਪੀੜਤ ਉੱਤੇ ਇਕ ਤੋਂ ਬਾਅਦ ਇਕ ਤਿੰਨ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੀੜਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਉੱਤੋਂ ਫਰਾਰ ਹੋ ਗਿਆ। ਮੌਕੇ ਉੱਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਮੁਰਦਾਘਰ ਵਿਚ ਰਖਵਾ ਦਿੱਤਾ ਹੈ।
ਨਿਊਜ਼ੀਲੈਂਡ ਤੋਂ ਪੰਜਾਬੀ ਗੱਭਰੂ ਦੀ ਜੱਦੀ ਪਿੰਡ ਆਈ ਦੇਹ, ਰੋਂਦਾ ਦੇਖਿਆ ਨ੍ਹੀਂ ਜਾਂਦਾ ਪਰਿਵਾਰ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8